Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!

ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਉੱਥੇ ਦੇ ਸ਼੍ਰੀ ਮਾਤਾ ਭਾਮੇਸ਼ਵਰੀ ਦੁਰਗਾ ਸੋਸਾਇਟੀ ਮੰਦਿਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪ੍ਰੇ ਪੇਂਟ ਕੀਤਾ ਗਿਆ, ਜਿਸ ‘ਤੇ ਨਾਅਰੇ ਲਿਖੇ ਹੋਏ ਸਨ, “ਪੰਜਾਬ ਭਾਰਤ ਨਹੀਂ ਹੈ” ਅਤੇ “ਮੋਦੀ ਇੱਕ ਅੱਤਵਾਦੀ ਹੈ”।

ਰਿਚਮੰਡ ਵਿੱਚ ਰੇਡੀਓ AM600 ਦੇ ਨਿਊਜ਼ ਡਾਇਰੈਕਟਰ ਸਮੀਰ ਕੌਸ਼ਲ ਨੇ ਐਕਸ (ਜੋ ਪਹਿਲਾਂ ਟਵਿੱਟਰ ਹੁੰਦਾ ਸੀ) ‘ਤੇ ਲਿਖਿਆ, “ਇੱਕ ਹਿੰਦੂ ਮੰਦਿਰ ਸ਼੍ਰੀ ਮਾਤਾ ਭਾਮੇਸ਼ਵਰੀ ਦੁਰਗਾ ਦੇਵੀ ਸੋਸਾਇਟੀ ਨੂੰ ਕਾਲੇ ਸਪਰੇਅ ਪੇਂਟ ਨਾਲ ਪੇਂਟ ਕੀਤਾ ਗਿਆ ਹੈ। ਇਸ ਤਰ੍ਹਾਂ ਦੇ ਕਾਇਰਾਨਾ ਹਮਲੇ ਭਾਈਚਾਰੇ ਵਿੱਚ ਦਹਿਸ਼ਤ ਪੈਦਾ ਕਰਨ ਲਈ ਵੱਧ ਰਹੇ ਹਨ।” ਕੌਸ਼ਲ ਨੇ ਅੱਗੇ ਦੱਸਿਆ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਦੀ ਸਰੀ ਡਿਟੈਚਮੈਂਟ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 10 ਸਤੰਬਰ ਨੂੰ ਖਾਲਿਸਤਾਨ ਰੈਫਰੈਂਡਮ ਸਮਾਗਮ ਹੋਣਾ ਹੈ ਅਤੇ ਇਸ ਤੋਂ ਕੁਝ ਦਿਨ ਪਹਿਲਾਂ ਹੀ ਅਜਿਹੀ ਘਟਨਾ ਵਾਪਰੀ ਹੈ। ਦੱਸਣਯੋਗ ਹੈ ਕਿ ਸਿੱਖਸ ਫਾਰ ਜਸਟਿਸ (SFJ), ਜਿਸ ‘ਤੇ ਪਾਬੰਦੀ ਲਗਾਈ ਹੋਈ ਹੈ, ਵੱਲੋਂ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਨੂੰ “ਤਾਲਾਬੰਦ” ਕਰਨ ਦੀ ਧਮਕੀ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਸਰੀ ਦੇ ਇੱਕ ਸਕੂਲ ਵਿੱਚ ਹੋਣ ਵਾਲਾ ਰੈਫਰੈਂਡਮ ਸਮਾਗਮ ਰੱਦ ਕਰ ਦਿੱਤਾ ਗਿਆ ਸੀ ਕਿਉਂਕਿ ਨਿਵਾਸੀਆਂ ਵੱਲੋਂ ਇਸ ਸੰਬੰਧੀ ਪੋਸਟਰ, ਜਿਨ੍ਹਾਂ ‘ਤੇ ਹਥਿਆਰਾਂ ਦੀਆਂ ਤਸਵੀਰਾਂ ਸਨ, ਸਕੂਲ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਗਏ ਸਨ। ਦੱਸ ਦਈਏ ਕਿ ਪੋਸਟਰ ਵਿੱਚ ਕਿਰਪਾਨ ਦੇ ਨਾਲ-ਨਾਲ ਇੱਕ ਏਕੇ-47 ਅਤੇ SFJ ਦਾ ਨਾਮ ਦਿਖਾਇਆ ਗਿਆ ਸੀ।