Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ ਲਈ ਹੁਣ ‘TOEFL’ ਟੈਸਟ ਵੀ ਕੀਤਾ ਸਵੀਕਾਰ

ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਲਈ ਹੁਣ ‘TOEFL’ (Test of English as Foreign Language) ਟੈਸਟ ਵੀ ਸਵੀਕਾਰ ਕੀਤਾ ਜਾਵੇਗਾ।SDS ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰੋਸੈਸਿੰਗ ਪ੍ਰੋਗਰਾਮ ਹੈ, ਜੋ ਕੈਨੇਡਾ ਦੀ ਕਿਸੇ ਵੀ ਪੋਸਟ-ਸੈਕੰਡਰੀ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਦੀ ਯੋਜਨਾ ਬਣਾ ਰਹੇ ਹਨ। ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਪ੍ਰਵਾਨਿਤ ਹੈ।ਹੁਣ ਤੱਕ SDS ਰੂਟ ਲਈ ਆਇਲਟਸ (ਇੰਟਰਨੈਸ਼ਨਲ ਇੰਗਲਿਸ਼ ਲੈਂਗੁਏਜ ਟੈਸਟਿੰਗ ਸਿਸਟਮ) ਹੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਦਾ ਇਕੋ ਇਕ ਵਿਕਲਪ ਸੀ, ਜਿਸ ਨੂੰ ਵੈਧ ਮੰਨਿਆ ਜਾਂਦਾ ਸੀ।

ਇਹ ਅੰਗਰੇਜ਼ੀ ਭਾਸ਼ਾ ਦੀ ਯੋਗਤਾ ਦਾ ਪਤਾ ਲਗਾਉਣ ਲਈ ਇੱਕ ਮਿਆਰੀ ਪ੍ਰੀਖਿਆ ਹੈ। ਈਟੀਐਸ ਦੇ ਅਨੁਸਾਰ, ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ’ (ਆਈਆਰਸੀਸੀ) ਦੁਆਰਾ ਪ੍ਰਵਾਨਿਤ ਹੈ।

ਵਿਦਿਆਰਥੀ ਇਸ ਸਾਲ 10 ਅਗਸਤ ਤੋਂ ਆਪਣੀ SDS ਐਪਲੀਕੇਸ਼ਨ ਦੇ ਹਿੱਸੇ ਵਜੋਂ ਵਿਦੇਸ਼ੀ ਭਾਸ਼ਾ (TOEFL) IBT ਸਕੋਰ ਵਜੋਂ ਅੰਗਰੇਜ਼ੀ ਦਾ ਟੈਸਟ ਦੇਣਾ ਸ਼ੁਰੂ ਕਰ ਸਕਦੇ ਹਨ। TOEFL ਨੂੰ 160 ਤੋਂ ਵੱਧ ਦੇਸ਼ਾਂ ਵਿੱਚ 12000 ਤੋਂ ਵੱਧ ਸੰਸਥਾਵਾਂ ਦੁਆਰਾ ਸਵੀਕਾਰ ਕੀਤਾ ਜਾਂਦਾ ਹੈ।
ਗਲੋਬਲ ਹਾਇਰ ਐਜੂਕੇਸ਼ਨ ਐਂਡ ਵਰਕ ਸਕਿੱਲਜ਼ ਦੇ ਸੀਨੀਅਰ ਵਾਈਜ਼ ਪ੍ਰਧਾਨ ਰੋਹਿਤ ਸ਼ਰਮਾ ਨੇ ਕਿਹਾ ਕਿ ਟੋਫਲ ਨੂੰ ਸ਼ਾਮਲ ਕੀਤੇ ਜਾਣ ਨਾਲ ਹਰ ਸਾਲ ਐੱਸਡੀਐੱਸ ਰੂਟ ਦਾ ਲਾਹਾ ਲੈਣ ਵਾਲੇ ਲੱਖਾਂ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ।