Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਕੈਬਨਿਟ ਮੰਤਰੀ ਤੇ ਸੰਸਦ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਰੇਲਗੱਡੀ ਬਨਾਰਸ ਲਈ ਕੀਤੀ ਰਵਾਨਾ

ਜਲੰਧਰ, (ਸੰਜੇ ਸ਼ਰਮਾ)-ਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬੁੱਧਵਾਰ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਅਪੀਲ ਕੀਤੀ ।ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਬਾਬਾ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ।ਇਸ ਮੌਕੇ ਪੰਜਾਬ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਆਪ ਆਗੂ ਦਿਨੇਸ਼ ਢੱਲ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।ਕੈਪਸ਼ਨ – ਜਲੰਧਰ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਸੰਸਦ ਮੈਂਬਰ ਸ਼ੁਸ਼ੀਲ ਰਿੰਕੂ ।