Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਖਾਲਸਾਈ ਨਿਸ਼ਾਨ ਸਾਹਿਬ ਹੱਥ ਵਿੱਚ ਫੜ ਕੇ ਕੀਤਾ ਜਾਵੇਗਾ ਸ਼ਹੀਦਾਂ ਨੂੰ ਯਾਦ

ਖਾਲਸਾਈ ਨਿਸ਼ਾਨ ਸਾਹਿਬ ਹੱਥ ਵਿੱਚ ਫੜ ਕੇ ਕੀਤਾ ਜਾਵੇਗਾ ਸ਼ਹੀਦਾਂ ਨੂੰ ਯਾਦ

ਜਲੰਧਰ, ਜੂਨ 1984 ਨੂੰ ਸਮੇਂ ਦੀ ਜ਼ਾਲਮ ਸਰਕਾਰ ਵੱਲੋਂ ਸ਼੍ਰੀ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਦੌਰਾਨ ਸੈਂਕੜੇ ਬੇਦੋਸ਼ੇ ਸਿੰਘ ਸਿੰਘਣੀਆਂ ਅਤੇ ਬੱਚਿਆਂ ਨੂੰ ਸ਼ਹੀਦ ਕੀਤਾ ਗਿਆ ਸੀ। ਇਸ ਹਮਲੇ ਦੌਰਾਨ 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ ,ਬਾਬਾ ਠਾਰਾ ਸਿੰਘ ਅਤੇ ਭਾਈ ਸੁਬੇਗ ਸਿੰਘ ਵੀ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਹਨਾਂ ਮਹਾਨ ਸਿੰਘ ,ਸਿੰਘਣੀਆਂ ਅਤੇ ਬੱਚਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਇਕ ਵਿਸ਼ਾਲ ਰੋਸ ਮਾਰਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਜੂਨ ਦਿਨ ਸ਼ੁਕਰਵਾਰ ਸ਼ਾਮ 4.30 ਵਜੇ ਤੋਂ ਗੁਰਦੁਆਰਾ ਰਾਮਗੜੀਆ ਨੇੜੇ ਪਟੇਲ ਚੌਕ ਤੋਂ ਆਰੰਭ ਹੋ ਕੇ ਬਸਤੀ ਅੱਡਾ, ਪੁਲੀ ਅਲੀ ਮੁਹੱਲਾ, ਭਗਵਾਨ ਵਾਲਮੀਕੀ ਚੌਂਕ, ਅੰਬੇਦਕਰ ਚੌਂਕ, ਨਕੋਦਰ ਚੌਂਕ, ਗੁਰੂ ਨਾਨਕ ਮਿਸ਼ਨ ਚੌਂਕ ,ਬਸ ਸਟੈਂਡ ਤੇ ਜਾ ਕੇ ਸਮਾਪਤ ਹੋਵੇਗਾ। ਜਿੱਥੇ ਇਸ ਰੋਸ ਮਾਰਚ ਵਿੱਚ ਸ਼ਾਮਿਲ ਸੰਗਤਾਂ ਚਿੱਟੇ ਕੁੜਤੇ ਪਜਾਮੇ ਅਤੇ ਕਾਲੀਆਂ ਪੱਗਾਂ ਬੰਨ ਕੇ ਹੱਥ ਵਿੱਚ ਬੈਨਰ ਅਤੇ ਖਾਲਸਾਈ ਨਿਸ਼ਾਨ ਸਾਹਿਬ ਲੈ ਕੇ ਬੱਸ ਸਟੈਂਡ ਪੁਲ ਤੇ ਖੜੇ ਹੋਣਗੇ। ਇਹ ਜਾਣਕਾਰੀ ਦਿੰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ,

ਜਸਬੀਰ ਸਿੰਘ ਬੱਗਾ, ਸਤਪਾਲ ਸਿੰਘ ਸਿਦਕੀ, ਪਰਮਪ੍ਰੀਤ ਸਿੰਘ ਵਿੱਟੀ,ਹਰਜੋਤ ਸਿੰਘ ਲੱਕੀ ,ਬਾਬਾ ਬਲਵਿੰਦਰ ਸਿੰਘ, ਵਿੱਕੀ ਸਿੰਘ ਖਾਲਸਾ, ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ। ਕਿ ਇਹ ਰੋਸ ਮਾਰਚ ਪੂਰਨ ਰੂਪ ਵਿੱਚ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ। ਸੰਗਤਾਂ ਸ਼ਹੀਦ ਸਿੰਘਾਂ ਦੀ ਜੈ ਜੈ ਕਾਰ ਕਰਦੀਆਂ ਹੋਈਆਂ ਵਾਹਿਗੁਰੂ ਮੰਤਰ ਦਾ ਜਾਪ ਕਰਨਗੀਆਂ ,ਨਾਲ ਹੀ ਸੰਗਤਾਂ ਹੱਥ ਵਿੱਚ ਖਾਲਸਾਈ ਨਿਸ਼ਾਨ ਸਾਹਿਬ ਫੜ ਕੇ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਨਗੀਆਂ । ਉਕਤ ਆਗੂਆਂ ਨੇ ਦੱਸਿਆ, ਕਿ ਅੱਜ ਇਸ ਘੱਲੂਘਾਰੇ ਨੂੰ ਪੂਰੇ 41 ਸਾਲ ਹੋ ਚੁੱਕੇ ਹਨ ਪਰ ਫਿਰ ਵੀ, ਸਿੱਖ ਕੌਮ ਦੇ ਜਖਮ ਹਜੇ ਵੀ ਤਾਜ਼ਾ ਹਨ। ਜਿੰਨਾਂ ਸਿੰਘਾਂ ਨੇ ਦਰਬਾਰ ਸਾਹਿਬ ਦੀ ਆਨ ਸ਼ਾਨ ਅਤੇ ਮਰਿਆਦਾ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ। ਉਹਨਾਂ ਨੂੰ ਸਿੱਖ ਕੌਮ ਕਦੀ ਵੀ ਨਹੀਂ ਭੁੱਲੇਗੀ। ਉਹਨਾਂ ਨਾਲ ਇਹ ਵੀ ਕਿਹਾ। ਕਿ ਇਸ ਰੋਸ ਮਾਰਚ ਕੱਢਣ ਦਾ ਮੁੱਖ ਮਕਸਦ ਇਹ ਵੀ ਹੈ ।ਕਿ ਆਉਣ ਵਾਲੀ ਪੀੜੀ ਨੂੰ ਉਸ ਸਮੇਂ ਦੀ ਜਾਲਮ ਸਰਕਾਰ ਵੱਲੋਂ ਕੀਤੇ ਅੱਤਿਆਚਾਰ ਬਾਰੇ ਜਾਣੂ ਕਰਵਾਇਆ ਜਾ ਸਕੇ । ਉਹਨਾਂ ਨਾਲ ਇਹ ਵੀ ਕਿਹਾ ਕਿ ਰਹਿੰਦੀ ਦੁਨੀਆਂ ਤਕ ਸਿੱਖ ਕੌਮ ਆਪਣੇ ਉਹਨਾਂ ਸ਼ਹੀਦ ਹੋਏ ਸੂਰਮਿਆਂ ਨੂੰ ਕਦੇ ਨਹੀਂ ਭੁੱਲਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ, ਪਲਵਿੰਦਰ ਸਿੰਘ ਬਾਬਾ, ਤਰਲੋਚਨ ਸਿੰਘ ਭਸੀਨ, ਦਿਲਪ੍ਰੀਤ ਸਿੰਘ, ਪਰਜਿੰਦਰ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ ਬੇਦੀ ,6 ਸਿੰਘ ਚੱਡਾ, ਬਲਜੀਤ ਸਿੰਘ ਸ਼ੰਟੀ, ਜਸਵੀਰ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ ,ਸਰਬਜੀਤ ਸਿੰਘ ,ਗੁਰਬਚਨ ਸਿੰਘ, ਸੁਰਨ ਸਿੰਘ ਚੱਡਾ ਬਲਜੀਤ ਸਿੰਘ ਸ਼ੈਂਟੀ ,ਪਰਮਜੀਤ ਸਿੰਘ , ਹਰਪ੍ਰੀਤ ਸਿੰਘ ਰੋਬਿਨ ਗੁਰਵਿੰਦਰ ਸਿੰਘ ਹਰਵਿੰਦਰ ਸਿੰਘ ਚਿੱਟਕਾਰਾ, ਬਾਬਾ ਬਲਵਿੰਦਰ ਸਿੰਘ ,ਮਨਮੀਤ ਸਿੰਘ, ਅਰਸ਼ਦੀਪ ਸਿੰਘ, ਆਦੀ ਹਾਜਰ ਸਨ।