Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

ਖਾਲਿਸਤਾਨੀ ਅੱਤਵਾਦੀ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ਵਿਖੇ ਇੱਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਦੀ ਪੁਸ਼ਟੀ ਦਾ ਇੰਤਜ਼ਾਰ ਹੈ ਪਰ ਟਵਿੱਟਰ ‘ਤੇ ਉਨ੍ਹਾਂ ਦੀ ਮੌਤ ਦੀ ਖਬਰ ਤੇਜ਼ੀ ਨਾਲ ਟ੍ਰੈਂਡ ਹੋ ਰਹੀ ਹੈ। ਹਾਲਾਂਕਿ ਏਬੀਪੀ ਨਿਊਜ਼ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਹੈ।

ਇਹ ਦਾਅਵਾ ਸੋਸ਼ਲ ਮੀਡੀਆ ਸਾਈਟ ਟਵਿੱਟਰ ‘ਤੇ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਅਮਰੀਕਾ ਵਿੱਚ ਇੱਕ ਸੜਕ ਹਾਦਸੇ ਵਿੱਚ ਮਾਰਿਆ ਗਿਆ। ਦੱਸਿਆ ਜਾਂਦਾ ਹੈ ਕਿ ਉਹ ਪਿਛਲੇ 60 ਦਿਨਾਂ ਵਿੱਚ 3 ਖਾਲਿਸਤਾਨੀ ਅੱਤਵਾਦੀਆਂ – ਹਰਦੀਪ ਸਿੰਘ ਨਿੱਝਰ, ਅਵਤਾਰ ਸਿੰਘ ਖੰਡਾ ਅਤੇ ਪਰਮਜੀਤ ਸਿੰਘ ਪੰਜਵੜ ਦੇ ਮਾਰੇ ਜਾਣ ਤੋਂ ਬਾਅਦ ਅੰਡਰਗਾਉਂਡ ਸੀ।

ਗੁਰਪਤਵੰਤ ਪੰਨੂੰ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਬੈਨਰ ਹੇਠ ਅਮਰੀਕਾ ਤੋਂ ਖਾਲਿਸਤਾਨ ਰੈਫਰੈਂਡਮ ਮੁਹਿੰਮ ਚਲਾ ਰਿਹਾ ਸੀ। ਗੁਰਪਤਵੰਤ ਪੰਨੂੰ ਅਤੇ ਹਰਦੀਪ ਸਿੰਘ ਨਿੱਝਰ ਦੋਵੇਂ ਇਕੱਠੇ ਕੰਮ ਕਰਦੇ ਸਨ। ਪੰਨੂ ਨੇ ਆਸਟ੍ਰੇਲੀਆ ਅਤੇ ਕੈਨੇਡਾ ਵਿਚ ਖਾਲਿਸਤਾਨ ਦੇ ਸਬੰਧ ਵਿਚ ਰਾਇਸ਼ੁਮਾਰੀ ਵੀ ਕਰਵਾਈ ਹੈ। ਨਿੱਝਰ ਖਾਲਿਸਤਾਨ ਟਾਈਗਰ ਫੋਰਸ ਚਲਾਉਂਦਾ ਸੀ। ਪੰਨੂ ਅਤੇ ਨਿੱਝਰ ਨੇ 2019 ਵਿੱਚ ਹੱਥ ਮਿਲਾਇਆ ਅਤੇ ਆਪਣੇ ਖਾਲਿਸਤਾਨੀ ਏਜੰਡੇ ‘ਤੇ ਪ੍ਰਚਾਰ ਕਰ ਰਹੇ ਸਨ। ਗੁਰਪਤਵੰਤ ਸਿੰਘ ਪੰਨੂ ਖਾਲਿਸਤਾਨ ਪੱਖੀ ਸੰਗਠਨ ‘ਸਿੱਖਸ ਫਾਰ ਜਸਟਿਸ’ ਦਾ ਮੁਖੀ ਹੈ, ਜਿਸ ਨੂੰ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਅਮਰੀਕਾ, ਬਰਤਾਨੀਆ ਸਮੇਤ ਦੁਨੀਆਂ ਦੇ ਸਾਰੇ ਮੁਲਕਾਂ ਵਿੱਚ ਉਸ ਦੀ ਜਥੇਬੰਦੀ ਭਾਰਤ ਵਿਰੋਧੀ ਪ੍ਰਚਾਰ ਕਰਦੀ ਰਹਿੰਦੀ ਹੈ। ਉਹ ਪੰਜਾਬ ਨੂੰ ਖਾਲਿਸਤਾਨ ਬਣਾਉਣ ਦੀ ਵਕਾਲਤ ਕਰਦਾ ਰਿਹਾ ਹੈ। ਉਹ ਸੋਸ਼ਲ ਮੀਡੀਆ ਰਾਹੀਂ ਭਾਰਤ ਵਿਰੁੱਧ ਪ੍ਰਚਾਰ ਜੰਗ ਛੇੜ ਰਿਹਾ ਸੀ। ਦੱਸ ਦੇਈਏ ਕਿ ਪਿਛਲੇ 6 ਮਹੀਨਿਆਂ ਵਿਚ 5 ਖ਼ਾਲਿਸਤਾਨੀ ਆਗੂਆਂ ਦੀ ਮੌਤ ਹੋ ਚੁੱਕੀ ਹੈ। 18 ਜੂਨ ਨੂੰ ਹੀ ਹਰਦੀਪ ਸਿੰਘ ਨਿੱਜਰ ਦਾ ਕੈਨੇਡਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਕੁੱਝ ਦਿਨ ਪਹਿਲਾਂ ਹੀ ਅਵਤਾਰ ਸਿੰਘ ਖੰਡਾ ਦੀ ਵੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਸੀ। ਪਿਛਲੇ ਮਹੀਨੇ ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਪਰਮਜੀਤ ਸਿੰਘ ਪੰਜਵੜ ਨੂੰ ਲਾਹੌਰ ਵਿਚ ਦੋ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਨਵਰੀ ਵਿਚ ਹਰਮੀਤ ਸਿੰਘ ਉਰਫ਼ ਹੈਪੀ ਦਾ ਲਾਹੌਰ ਵਿਚ ਗੁਰਦੁਆਰਾ ਸਾਹਿਬ ਨੇੜੇ ਕਤਲ ਕਰ ਦਿੱਤਾ ਗਿਆ ਸੀ ਤੇ ਹੁਣ ਗੁਰਪਤਵੰਤ ਸਿੰਘ ਪੰਨੂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।