Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰਦਵਾਰਾ ਤੀਜੀ ਪਾਤਸ਼ਾਹੀ ਏਕਤਾ ਵਿਹਾਰ ਦਾ 23ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਗੁਰਦਵਾਰਾ ਤੀਜੀ ਪਾਤਸ਼ਾਹੀ ਏਕਤਾ ਵਿਹਾਰ ਦਾ 23ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਜਲੰਧਰ, (ਬਿਨੈਸਖਾਸ ਬਿੳੂਰੋ)-ਗੁਰੂਦਵਾਰਾ ਸ੍ਰੀ ਗੁਰੂ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਗੁਰੂਦਵਾਰਾ ਸਾਹਿਬ ਦਾ ੨੩ ਵਾਂ ਸਥਾਪਨਾ ਦਿਵਸ ਸਮੂਹ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸਾਧ ਸੰਗਤ ਵਲੋਂ ਬੜੇ ਹੀ ਪਿਆਰ ਅਤੇ ਸ਼ਰਧਾ ਨਾਲ ਮਨਾਇਆ ਗਿਆ | ਸੰਗਤਾਂ ਨੇ ਰਲ ਮਿਲ ਕੇ ਸ੍ਰੀ ਸਹਿਜ ਪਾਠ ਦੇ ਜਾਪੁ ਕੀਤੇ| ਸਵੇਰ ਦੇ ਸਮਾਗਮ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਗੁਰੂ ਘਰ ਦੇ ਕੀਰਤਨੀਏ ਭਾਈ ਸਾਹਿਬ ਭਾਈ ਜਤਿੰਦਰਜੋਧ ਸਿੰਘ ਨੇ ਰਸ ਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਵਾਹਿਗੁਰੂ ਨਾਮ ਨਾਲ ਜੋੜਿਆ | ਸੰਗਤਾਂ ਨੇ ਰਲ ਕੇ ਵਾਹਿਗੁਰੂ ਦਾ ਜਾਪੁ ਕਰਦੇ ਹੋਏ ਗੁਰੂਦਵਾਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕੀਤੀ | ਸ਼ਾਮ ਦੇ ਦੀਵਾਨ ਵਿੱਚ ਸੋਦਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਜਤਿੰਦਰਜੋਧ ਸਿੰਘ ਨੇ ਗੁਰੂ ਦੀ ਮਹਿਮਾ ਦਾ ਗਾਇਨ ਕਰਕੇ ਸਮਾਂ ਬੰਨ ਦਿਤਾ | ਭਾਈ ਸਾਹਿਬ ਭਾਈ ਜੋਗਿੰਦਰ੍ ਸਿੰਘ ਰਿਆੜ ਜੀ ਨੇ ਗੁਰੂ ਜੱਸ ਨਾਲ ਸੰਗਤਾ ਨੂੰ ਦੁੱਖ ਸੁੱਖ ਵਿੱਚ ਕਿਵੇਂ ਵਿਚਰਨਾ ਹੈ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ | ਮੁਖ ਸੇਵਦਾਰ ਸਰਦਾਰ ਜਗਜੀਤ ਸਿੰਘ ਗਾਬਾ ਨੇ ਸੰਗਤ ਨੂੰ ਇਕਮੁੱਠ ਹੋ ਕੇ ਰਹਿਣ ਦੀ ਅਪੀਲ ਕੀਤੀ ਅਤੇ ਏਕਤਾ ਵਿਹਾਰ ਵਿੱਚ ਏਕਤਾ ਦੀ ਮਿਸਾਲ ਕਾਇਮ ਕਰਨ ਲਈ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਗੁਰੂਦਵਾਰਾ ਸਾਹਿਬ ਵਿੱਚ ਹੋਰ ਵੀ ਸਮਾਗਮ ਇਸੇ ਤਰਾਂ ਕਰਾਉਂਦੇ ਰਹਿਣਗੇ |ਜੋੜ੍ਹਿਆਂ ਦੀ ਅਤੇ ਜਲ ਦੀ ਸੇਵਾ ਭਾਈ ਸਾਹਿਬ ਭਾਈ ਸਤਪਾਲ ਸਿੰਘ ਸਿਧਕੀ ਭਾਈ ਘਨੱਈਆ ਜੀ ਸੇਵਕ ਦਲ ਵਲੋਂ ਕੀਤੀ ਗਈ ਅਤੇ ਪਾਰਕਿੰਗ ਦੀ ਸੇਵਾ ਭਾਈ ਸਾਹਿਬ ਭਾਈ ਗੁਰਦੀਪ ਸਿੰਘ ਜੀ , ਗੁਰੂ ਰਾਮਦਾਸ ਪਾਰਕਿੰਗ ਸੇਵਾ ਵਲੋਂ ਸੇਵਾ ਨਿਭਾਈ ਗਈ| ਸਿੱਖ ਤਾਲਮੇਲ ਕਮੇਟੀ ਦੇ ਸਰਦਾਰ ਹਰਪਾਲ ਸਿੰਘ ਚੱਢਾ, ਸਰਦਾਰ ਹਰਪ੍ਰੀਤ ਸਿੰਘ ਨੀਟੂ ਜੀ ਨੇ ਵਿਸ਼ੇਸ਼ ਤੋਰ ਤੇ ਹਾਜ਼ਰੀ ਭਰੀ | ਵਾਰਡ ਦੇ ਕੌਂਸਲਰ ਬਲਰਾਜ ਠਾਕੁਰ ਅਤੇ ਨਾਲ ਦੇ ਵਾਰਡ ਦੇ ਕੌਂਸਲਰ ਭੈਣ ਹਰਸ਼ਰਨ ਕੌਰ ਹੈਪ੍ਪੀ ਜੀ ਵੀ ਸੰਗਤ ਵਿੱਚ ਅਨੰਦ ਮਾਨਦੇ ਨਜ਼ਰ ਆਏ |ਇਸ ਮੌਕੇ ਮੁਖ ਸੇਵਾਦਾਰ ਜਗਜੀਤ ਸਿੰਘ ਗਾਬਾ, ਤੇਜਿੰਦਰ ਸਿੰਘ ਸਿਆਲ, ਜਰਨੈਲ ਸਿੰਘ, ਹਰਬੰਸ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ ਲੈਂਦਲਾਰਡ, ਇਜ਼ਵਿੰਦਰ ਸਿੰਘ, ਅਮਨਦੀਪ ਸਿੰਘ,ਸੁਰਿੰਦਰ ਸਿੰਘ, ਗੁਰਬਚਨ ਸਿੰਘ, ਜਸਪਾਲ ਸਿੰਘ, ਜੋਗਿੰਦਰ ਸਿੰਘ, ਤਰਲੋਕ ਸਿੰਘ, ਦਮਨਪ੍ਰੀਤ ਸਿੰਘ ਲੈਂਦਲਾਰਡ, ਧਰਮਿੰਦਰ ਸਿੰਘ, ਤੇਜਿੰਦਰ ਸਿੰਘ, ਗੱਜਣ ਸਿੰਘ, ਸਤਨਾਮ ਸਿੰਘ, ਬੀਬੀਆਂ ਵਿੱਚ ਪ੍ਰੀਤ ਕੌਰ, ਅਮਰਜੀਤ ਕੌਰ, ਪ੍ਰਵੇਸ਼ ਕੌਰ, ਕੁਲਵਿੰਦਰ ਕੌਰ, ਕੁਲਵੰਤ ਕੌਰ, ਸੀਤਲ ਕੌਰ, ਹਰਿੰਦਰ ਕੌਰ, ਨਰਿੰਦਰ ਕੌਰ, ਸਿਮਰਜੀਤ ਕੌਰ, ਰਮਨਪ੍ਰੀਤ ਕੌਰ, ਕੌਮਲਪ੍ਰੀਤ ਕੌਰ, ਜਸਬੀਰ ਕੌਰ, ਆਦਿ ਮੌਜੂਦ ਸਨ |