ਜਲੰਧਰ,(ਸੰਜੇ ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਪਾਤਸ਼ਾਹੀ ਤੀਸਰੀ ਏਕਤਾ ਵਿਹਾਰ ਵਿਖੇ ਸਾਵਣ ਦੀ ਸੰਗਰਾਂਦ ਦੇ ਦਿਹਾੜੇ ਨੂੰ ਬਹੁਤ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿੱਚ ਭਾਈ ਸਾਹਿਬ ਭਾਈ ਸੁਖਜਿੰਦਰ ਸਿੰਘ ਜੀ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਪ੍ਰਧਾਨ ਜਗਜੀਤ ਸਿੰਘ ਖਾਲਸਾ ਜੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਪ੍ਰਧਾਨ ਜਗਜੀਤ ਸਿੰਘ ਖਾਲਸਾ, ਜਰਨੈਲ ਸਿੰਘ, ਸਤਵਿੰਦਰ ਸਿੰਘ ,ਅਮਨਦੀਪ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ ,ਹਰਬੰਸ ਸਿੰਘ, ਧਰਮਿੰਦਰ ਸਿੰਘ, ਤਜਿੰਦਰ ਸਿੰਘ, ਇਜਵਿੰਦਰ ਸਿੰਘ, ਜਤਿੰਦਰ ਸਿੰਘ, ਪ੍ਰੀਤ ਕੌਰ, ਰਜਵੰਤ ਕੌਰ ,ਅਮਰਜੀਤ ਕੌਰ, ਸਿਮਰਜੀਤ ਕੌਰ, , ਕੁਲਵੰਤ ਕੋਰ, ਕੁਲਵਿੰਦਰ ਕੌਰ, ਪ੍ਰਵੇਸ਼ ਕੌਰ, ਨਰਿੰਦਰ ਕੌਰ, ਜਸਬੀਰ ਕੌਰ , ਆਦਿ ਮੌਜੂਦ ਸਨ|
