Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਲੰਗਰ ਲਗਾਏ ਗਏ

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਲੰਗਰ ਲਗਾਏ ਗਏ

ਜਲੰਧਰ, (ਸੰਜੇ ਸ਼ਰਮਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਪੰਚਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਆਟੋ ਡੀਲਰਸ ਐਸੋਸੀਏਸ਼ਨ ਵਲੋਂ ਪੁਲੀ ਅਲੀ ਮੁਹੱਲੇ ਵਿਖੇ ਜਲ ਜੀਰੇ ਦੇ ਲੰਗਰ ਲਗਾਏ ਗਏ ।ਆਰੰਭ ਵਿੱਚ ਚੋਪਈ ਸਾਹਿਬ ਜੀ ਦੇ ਪਾਠ ਉਪਰੰਤ ਲੰਗਰ ਵੰਡਣ ਦੀ ਸੇਵਾ ਕੀਤੀ ਗਈ। ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਮਨਪ੍ਰੀਤ ਸਿੰਘ ਬਿੰਦਰਾ, ਹਰਵਿੰਦਰ ਸਿੰਘ ਚਿਟਕਾਰਾ, ਬੋਬੀ ਬਹਿਲ ਨੇ ਬੋਲਦਿਆਂ ਕਿਹਾ ਕਿ ਪੰਜਾਬੀਆਂ ਦੀ ਇਹ ਸ਼ੁਰੂ ਤੋਂ ਰਿਵਾਇਤ ਹੈ ਉਹ ਹਰ ਤਿਉਹਾਰ ਨੂੰ ਧਰਮ ਜਾਤ ਤੋਂ ਉੱਪਰ ਉੱਠ ਕੇ ਮਨਾਉਂਦੇ ਹਨ। ਸਾਡੇ ਗੁਰੂ ਸਾਹਿਬਾਨਾਂ ਦਾ ਵੀ ਇਹ ਸੰਦੇਸ਼ ਹੈ ਕਿ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਸਾਨੂੰ ਸਾਂਝੀ ਵਾਲਤਾ ਦਾ ਸੰਦੇਸ਼ ਦਿੰਦੀ ਹੈ ।ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂ ,ਬਬਰੀਕ ਥਾਪਰ, ਉਤਮ ਸਿੰਘ, ਅਮਲੇਸ਼ ਕੁਮਾਰ, ਰਜਿੰਦਰ ਕੁਮਾਰ ,ਮਨਦੀਪ ਸਿੰਘ ਟਿੰਕੂ ,ਰੋਹਿਤ ਕਾਲੜਾ, ਆਸ਼ੂ ਕਾਲੜਾ ,ਸੁਰੇਸ਼ ਕੁਮਾਰ ਸ਼ਾਲੂ ਆਦਿ ਹਾਜਰ ਸਨ