Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂ ਤੇਗ ਬਹਾਦਰ ਸਾਹਿਬ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕੀਤੀ: ਖਾਲਸਾ

ਗੁਰੂ ਤੇਗ ਬਹਾਦਰ ਸਾਹਿਬ ਨੇ ਲਾਸਾਨੀ ਸ਼ਹਾਦਤ ਪ੍ਰਾਪਤ ਕੀਤੀ: ਖਾਲਸਾ


ਜਲੰਧਰ, (ਸੰਜੇ ਸ਼ਰਮਾ)-ਗੜ੍ਹਾ ਵਿਖੇ ਅੱਜ ਗੁਰਦੁਆਰਾ ਜੀਵਨ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਅਤੇ ਸ਼ਾਮ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਰਣਜੀਤ ਸਿੰਘ, ਭਾਈ ਬਲਵਿੰਦਰ ਸਿੰਘ ਖਾਲਸਾ ਦੇ ਜੱਥਿਆ ਨੇ ਸੰਗਤਾਂ ਨੂੰ ਅੰਮਿ੍ਰਤ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਗੁਰਮੀਤ ਸਿੰਘ ਨੇ ਕਥਾ ਰਾਹੀਂ ਗੁਰੂ ਜੀ ਦੀ ਜੀਵਨੀ ਤੇ ਚਾਨਣਾ ਪਾਇਆ। ਸ. ਭੂਪਿੰਦਰਪਾਲ ਸਿੰਘ ਖਾਲਸਾ ਪ੍ਰਧਾਨ ਨੇ ਸੰਗਤਾਂ ਨੂੰ ਦੱਸਿਆ ਕਿ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਭੁਲਾਇੱਾ ਨਹੀਂ ਜਾ ਸਕਦਾ ਜਿਨ੍ਹਾਂ ਨੇ ਹਿੰਦੂ ਧਰਮ ਦੀ ਖਾਤਰ ਆਪਣਾ ਬਲਿਦਾਨ ਦਿੱਤਾ। ਉਨ੍ਹਾਂ ਦੇ ਨਾਲ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਨੇ ਜਪਜੀ ਸਾਹਿਬ ਦਾ ਪਾਠ ਕਰਦਿਆਂ ਸ਼ਹੀਦੀ ਜਾਮ ਪ੍ਰਾਪਤ ਕੀਤਾ। ਇਸ ਮੌਕੇ ’ਤੇ ਡਾ. ਪਿ੍ਰਤਪਾਲ ਸਿੰਘ, ਸ. ਬਲਵਿੰਦਰ ਸਿੰਘ, ਮਹਿੰਦਰ ਸਿੰਘ ਦੁਬਈ, ਸ. ਕੁਲਦੀਪ ਸਿੰਘ, ਸ. ਅਵਤਾਰ ਸਿੰਘ, ਅਮਰਜੀਤ ਸਿੰਘ, ਦਲਜੀਤ ਸਿੰਘ ਵਾਲੀਆ, ਸਤਪਾਲ ਸਿੰਘ, ਸੁਰਜੀਤ ਸਿੰਘ ਆਦਿ ਧਾਰਮਿਕ ਆਗੂ ਨੇ ਸ਼ਿਰਕਤ ਕੀਤੀ। ਸੰਗਤਾਂ ਲਈ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ।