Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਗੁਰੂ ਸਾਹਿਬ ਵੱਲੋਂ ਬਖਸ਼ੇ ਤਾਜ ਦਸਤਾਰ ਸਜਾਉਣ ਨਾਲ ਜੇ ਕੋਈ ਖਾਲਿਸਤਾਨੀ ਬਣਦਾ ਹੈ ,ਤਾਂ ਅਸੀਂ ਖਾਲਿਸਤਾਨੀ ਹਾਂ -ਸਿੰਘ ਸਭਾਵਾਂ, ਸਿੱਖ ਤਾਲਮੇਲ ਕਮੇਟੀ

ਗੁਰੂ ਸਾਹਿਬ ਵੱਲੋਂ ਬਖਸ਼ੇ ਤਾਜ ਦਸਤਾਰ ਸਜਾਉਣ ਨਾਲ ਜੇ ਕੋਈ ਖਾਲਿਸਤਾਨੀ ਬਣਦਾ ਹੈ ,ਤਾਂ ਅਸੀਂ ਖਾਲਿਸਤਾਨੀ ਹਾਂ -ਸਿੰਘ ਸਭਾਵਾਂ, ਸਿੱਖ ਤਾਲਮੇਲ ਕਮੇਟੀ

ਜਲੰਧਰ, (ਸੰਜੇ ਸ਼ਰਮਾ)-ਪੱਛਮੀ ਬੰਗਾਲ ਵਿੱਚ ਮਹਿਲਾ ਭਾਜਪਾ ਵਿਧਾਇਕ ਵੱਲੋਂ ਇੱਕ ਆਈਪੀਐਸ ਰੈਂਕ ਦੇ ਅਫਸਰ, ਜੋ ਕਿ ਪੂਰਨ ਸਿੱਖੀ ਸਰੂਪ ਵਿੱਚ ਹੈ ,ਤੇ ਜਿਸ ਨੇ ਦਸਤਾਰ ਸਜਾਈ ਹੋਈ ਹੈ, ਨੂੰ ਖਾਲਿਸਤਾਨੀ ਕਹਿਣ ਤੇ ਜਲੰਧਰ ਦੀਆਂ ਸਿੰਘ ਸਭਾਵਾਂ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਨੇ ਤਿੱਖਾ ਪ੍ਰਤੀਕਰਮ ਜਾਹਿਰ ਕੀਤਾ ਹੈ. ਇਹਨਾਂ ਆਗੂਆਂ ਵਿੱਚੋ ਜਥੇਦਾਰ ਜਗਜੀਤ ਸਿੰਘ ਗਾਬਾ ,ਪਰਮਿੰਦਰ ਸਿੰਘ ਦਸ਼ਮੇਸ਼ ਨਗਰ ,ਹਰਜੋਤ ਸਿੰਘ ਲੱਕੀ ,ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਲੋਨੀ ਤੇ ਤਜਿੰਦਰ ਸਿੰਘ ਸੰਤ ਨਗਰ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ, ਕੀ ਅਗਰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਤਾਜ ਦਸਤਾਰ ਨੂੰ ਬਣ ਕੇ ਜੇ ਕੋਈ ਸਿੱਖ ਖਾਲਿਸਤਾਨੀ ਬਣ ਜਾਂਦਾ ਹੈ, ਤਾ ਅਸੀਂ ਖਾਲਿਸਤਾਨੀ ਹਾਂ ਤੇ ਸਾਡੀ ਕੌਮ ਦਾ ਹਰ ਉਹ ਸਿੱਖ ਜੋਂ ਦਸਤਾਰ ਸਜਾਉਂਦਾ ਹੈ ਉਹ ਖਾਲਿਸਤਾਨੀ ਹੈ , ਓਹਨਾ ਕਿਹਾ ਹੁਣ ਸਿੰਘ ਸਭਾਵਾਂ ਅਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਦਸਤਾਰ ਸਿਖਲਾਈ ਦੇ ਕੈਂਪ ਹੋਰ ਵੀ ਵੱਡੇ ਪੱਧਰ ਤੇ ਲਾਉਣ ਦਾ ਉਪਰਾਲਾ ਕੀਤਾ ਜਾਵੇਗਾ .ਅਸੀ ਸਕੂਲ ਪੱਧਰ ਤੇ ਹਰ ਸਿੱਖ ਨੂੰ ਦਸਤਾਰ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਵਾਂਗੇ। ਉਕਤ ਆਗੂਆਂ ਨੇ ਕਿਹਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਘੱਟ ਗਿਣਤੀ ਭਾਈਚਾਰਿਆਂ ਨਾਲ ਨਫਰਤ ਕਰਦੀ ਹੈ ।ਦਲਿਤ ਭਾਈਚਾਰੇ ਨਾਲ ਵੀ ਸਹੀ ਸਲੂਕ ਨਹੀਂ ਕਰਦੀ।ਇਹਨਾਂ ਦੀ ਮਾਨਸਿਕਤਾ ਵਿੱਚ ਨਫਰਤ ਕੁੱਟ ਕੁੱਟ ਕੇ ਭਰੀ ਹੋਈ ਹੈ। ਉਹਨਾਂ ਕਿਹਾ ਕਿ ਜਿਹੜੇ ਪਗੜੀਧਾਰੀ ਸਿੱਖ ਆਗੂ ਭਾਜਪਾ ਵਿੱਚ ਹਨ ,ਉਹਨਾਂ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ, ਕਿ ਉਹ ਇਹੋ ਜਿਹੀ ਨਫਰਤੀ ਸੋਚ ਨਾਲ ਸਹਿਮਤ ਹਨ। ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਰਘਵੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ, ਕਿ ਉਹ ਇਹੋ ਜਿਹੀ ਨਫਰਤ ਫੈਲਾਉਣ ਵਾਲੇ ਲੋਕਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਕਰਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਨਾਗੀ, ਸੰਨੀ ਉਬਰਾਏ ,ਮਨਵਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਰੋਬਿਨ ,ਅਮਨਦੀਪ ਸਿੰਘ ਬੱਗਾ ,ਪ੍ਰਭਜੋਤ ਸਿੰਘ ਖਾਲਸਾ, ਲਖਬੀਰ ਸਿੰਘ ਲੱਕੀ ਆਦਿ ਹਾਜ਼ਰ ਸਨ