Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਲਾਨਾ ਤਰੱਕੀਆਂ ਲਗਾਉਣ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੂੰ ਦਿੱਤਾ ਅਜ਼ੰਡਾ

ਜਲੰਧਰ,( ਸੰਜੇ ਸ਼ਰਮਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਜਲੰਧਰ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਗੁਰਸ਼ਰਨ ਸਿੰਘ ਜੀ ਨੂੰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ ਸਮੱਸਿਆਵਾਂ ਦੇ ਹੱਲ ਕਰਵਾਉਣ ਦੇ ਸੰਬੰਧ ਵਿੱਚ ਮਿਲਣ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਲੰਧਰ/ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ ਦਫ਼ਤਰ ਸੁਪਰਡੈਂਟ ਦੇ ਚੋਣ ਡਿਊਟੀ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਮੀਟਿੰਗ ਵਿੱਚ ਗਏ ਹੋਣ ਦੇ ਕਾਰਨ ਸਮੱਸਿਆਵਾਂ ਸੰਬੰਧੀ ਅਜ਼ੰਡਾ ਲਿਖਤੀ ਰੂਪ ਵਿੱਚ ਅਸਿਸਟੈਂਟ ਸੁਪਰਡੈਂਟ ਸ੍ਰੀ ਸੁਧੀਰ ਕੁਮਾਰ ਨੂੰ ਦਿੱਤਾ ਗਿਆ। ਉਹਨਾਂ ਨਾਲ ਅਜੰਡੇ ਵਿੱਚ ਦਰਜ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਉਹਨਾਂ ਨੇ ਅਜੰਡੇ ਦੀਆਂ ਸਮੱਸਿਆਵਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕੋਲ ਪੁੱਜਦਾ ਕਰਨ ਦਾ ਭਰੋਸਾ ਦਿੱਤਾ। ਅਜੰਡੇ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਨੇ ਦੱਸਿਆ ਕਿ ਪਰਮੋਟਿਡ ਲੈਕਚਰਾਰਾਂ ਅਤੇ ਪ੍ਰਿੰਸੀਪਲ ਦੀਆਂ ਸਲਾਨਾ ਤਰੱਕੀਆਂ ਲਗਾਉਣ ਸੰਬੰਧੀ,ਪੇਪਰ ਮਾਰਕਿੰਗ ਦੀ ਡਿਊਟੀ ਬਲਾਕ ਪੱਧਰ ਤੇ ਲਗਾਉਣ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ‌,ਕੁੱਝ ਪ੍ਰਿੰਸੀਪਲਾਂ ਵਲੋਂ ਅਧਿਆਪਕਾਂ ਦੀ ਬਿਨਾਂ ਕਾਰਨ ਰੋਕੀ ਸਲਾਨਾ ਤਰੱਕੀ ਸੰਬੰਧੀ,ਸ੍ਰੀ ਕਪਿਲ ਕੁਮਾਰ ਬੀ ਐਮ ਮੈੱਥ ਨੂੰ ਉਸਦੇ ਪਿਤਰੀ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸ਼ਰਵਾਲ ਵਿਖੇ ਭੇਜਣ ਬਾਰੇ, ਸਰਕਾਰੀ ਹਾਈ ਸਕੂਲ ਮਾਓ ਸਾਹਿਬ ਅਤੇ ਹਰੀਪੁਰ ਖਾਲਸਾ ਦੀਆਂ ਡੀ ਡੀ ਓ ਪਾਵਰਾਂ ਸੰਬੰਧੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਅਜ਼ੰਡਾ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਉਪਰੋਕਤ ਸਮੱਸਿਆਵਾਂ ਦੇ ਯੋਗ ਹੱਲ ਲਈ ਨਿੱਜੀ ਤੌਰ ‘ਤੇ ਧਿਆਨ ਦੇ ਕੇ ਉਪਰਾਲੇ ਤੇਜ਼ ਨਾ ਕੀਤੇ ਤਾਂ ਜਥੇਬੰਦੀ ਨੂੰ ਭਵਿੱਖ ਵਿੱਚ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ। ਜਿਸ ਦੀ ਸਮੁੱਚੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਲੰਧਰ ਦੀ ਨਿੱਜੀ ਤੌਰ ‘ਤੇ ਹੋਵੇਗੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਤੀਰਥ ਸਿੰਘ ਬਾਸੀ,ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ,ਕਰਨੈਲ ਸਿੰਘ ਸੰਧੂ, ਕੁਲਦੀਪ ਸਿੰਘ ਕੌੜਾ ਅਤੇ ਬੂਟਾ ਰਾਮ ਅਕਲਪੁਰ ਵੀ ਹਾਜ਼ਰ ਹੋਏ।