Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

ਫਿਲੌਰ,ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਧਕ ਚੋਣਾ ਜੋ ਕਿ ਅਪ੍ਰੈਲ ਮਹੀਨੇ ਵਿੱਚ ਹੋ ਰਹੀਆਂ ਹਨ ਬਾਰੇ ਤਿਆਰੀ ਸੰਬੰਧੀ ਜਿਲਾ ਜਲੰਧਰ ਦੇ ਬਲਾਕ ਫਿਲੌਰ ਤੇ ਨੂਰਮਹਿਲ ਦੀ ਮੀਟਿੰਗ ਮੰਗਤ ਰਾਮ ਸਮਰਾ ਅਤੇ ਸੰਦੀਪ ਨੂਰਮਹਿਲ ਦੀ ਪ੍ਰਧਾਨਗੀ ਵਿੱਚ ਹੋਈ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਜਿਲਾ ਪ੍ਰਧਾਨ ਕਰਨੈਲ ਫਿਲੌਰ, ਤੀਰਥ ਸਿੰਘ ਬਾਸੀ, ਸਰਪ੍ਰਸਤ ਕਰਨੈਲ ਸਿੰਘ ਸੰਧੂ ਤੇ ਕੁਲਦੀਪ ਵਾਲੀਆ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਧਕ ਚੋਣਾ ਲਈ ਜਿਲਾ ਜਲੰਧਰ ਦੀਆਂ ਬਲਾਕ ਪ੍ਰਧਾਨਾ ਅਤੇ ਜਿਲਾ ਪ੍ਰਧਾਨ ਲਈ ਨਾਮਜਦਗੀਆਂ 8 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਹੋਣਗੀਆਂ ਤੇ ਜੇ ਲੋੜ ਪਈ ਤਾਂ ਚੋਣਾ 17 ਅਪ੍ਰੈਲ ਨੂੰ ਹੋਣਗੀਆਂ। ਚੋਣਾ ਸਬੰਧੀ ਜਿਲਾ ਜਲੰਧਰ ਦੇ ਸਾਰੇ ਬਲਾਕਾਂ ਵਿੱਚ ਤਿਆਰੀ ਜੰਗੀ ਪੱਧਰ ਤੇ ਕੀਤੀ ਜਾ ਰਹੀ ਹੈ। ਬਲਾਕ ਫਿਲੌਰ ਤੇ ਨੂਰਮਹਿਲ ਦੀ ਸਾਂਝੀ ਮੀਟਿੰਗ ਸਮੇਂ ਨਾਮਜਦਗੀਆਂ ਵਾਲੇ ਦਿਨ 8 ਅਪ੍ਰੈਲ ਨੂੰ ਅਧਿਆਪਕ ਵੱਡੀ ਗਿਣਤੀ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੁੱਜਣਗੇ। ਇਸ ਸਮੇਂ ਕਰਨੈਲ ਫਿਲੌਰ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਲੋਕਤਾਂਤ੍ਰਿਕ ਤਰੀਕੇ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਜਥੇਬੰਦੀ ਦਾ ਕੋਈ ਵੀ ਮੈਬਰ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰ ਸਕਦਾ ਹੈ। ਸੂਬਾਈ ਕਮੇਟੀ ਦੀ ਚੋਣ ਵਿੱਚ ਚੁਣੇ ਹੋਏ ਜ਼ਿਲ੍ਹਾ ਪ੍ਰਧਾਨ ਸੂਬਾ ਕਮੇਟੀ ਦੀ ਚੋਣ ਵਿੱਚ ਹਿੱਸਾ ਲੈਂਦੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲਾ ਜਲੰਧਰ ਦੀਆਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਜਲੰਧਰ ਵਿੱਚ ਵੀ ਵੱਡੇ ਪੱਧਰ ਤੇ ਤਿਆਰੀ ਕੀਤੀ ਜਾ ਰਹੀ ਹੈ। ਇਸ ਸਮੇਂ ਲੇਖ ਰਾਜ ਪੰਜਾਬੀ, ਮਨੋਜ ਕੁਮਾਰ, ਸੰਦੀਪ ਕੁਮਾਰ,ਅਨਿਲ ਸ਼ਰਮਾ, ਸ਼ਿਵ ਕੁਮਾਰ , ਰਿੰਕੂ ਕੁਮਾਰ, ਸੁਰਿੰਦਰ ਸਿੰਘ, ਨੀਰੂ ਸ਼ਰਮਾ, ਰੀਟਾ ਬਿਲਗਾ, ਅਨੀਤਾ ਤਲਵਨ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।