Business Khas

Latest news
सतगुरु कबीर साहिब जी के प्रकाश उत्सव के उपलक्ष्य में निकाली गई संध्या फेरी ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ

ਗੜ੍ਹਾ ਨਿਵਾਸੀਆਂ ਨੇ ਰੋਸ ਮਾਰਚ ਕਰਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਜਲੰਧਰ, (ਸੰਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਇਲਾਕਾ ਗੜ੍ਹਾ ਦੇ ਨਿਵਾਸੀਆਂ ਨੇ ਅੱਜ ਇਲਾਕੇ ਦੀ ਇੱਕੋ-ਇੱਕ ਸਰਕਾਰੀ ਸਿਹਤ ਸੰਸਥਾ ‘ਅਰਬਨ ਪ੍ਰਾਇਮਰੀ ਹੈਲਥ ਸੈਂਟਰ’ ਦੇ ਖਾਤਮੇ ਦੀਆਂ ਸਰਕਾਰੀ ਕੁਚਾਲਾਂ ਦੇ ਵਿਰੋਧ ਵਿੱਚ ਕੌਂਸਲਰ ਪ੍ਰਭ ਦਿਆਲ ਭਗਤ ਅਤੇ ਸਾਬਕਾ ਕੌਂਸਲਰਾਂ ਕਮਲਾ ਕਾਲਾ ਤੇ ਕ੍ਰਿਪਾਲ ਪਾਲੀ ਦੀ ਅਗਵਾਈ ਵਿੱਚ ਗਲੀਆਂ-ਬਾਜ਼ਾਰਾਂ ‘ਚ ਰੋਹ ਭਰਿਆ ਮੁਜ਼ਾਹਰਾ ਕਰਨ ਪਿੱਛੋਂ ਹੈਲਥ ਸੈਂਟਰ ਦੀ ਬਿਲਡਿੰਗ ਸਾਹਵੇਂ ਜ਼ੋਰਦਾਰ ਰੋਸ ਰੈਲੀ ਕਰਕੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ।
ਭਾਰੀ ਗਿਣਤੀ ਇਸਤਰੀਆਂ ਸਮੇਤ ਇਕੱਤਰ ਹੋਏ ਸੈਂਕੜੇ ਲੋਕਾਂ ਨੇ ਆਕਾਸ਼ ਗੂੰਜਾਊ ਨਾਹਰਿਆਂ ਨਾਲ ਸੂਬਾ ਸਰਕਾਰ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝੇ ਕਰਨ ਦੇ ਕੋਝੇ ਇਰਾਦਿਆਂ ਵਿਰੁੱਧ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ।
ਰੈਲੀ-ਮੁਜ਼ਾਹਰੇ ਵਿੱਚ ਉਚੇਚੇ ਸ਼ਾਮਲ ਹੋਏ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਬਿਜਲੀ ਕਾਮਿਆਂ ਦੀ ਸਿਰਮੌਰ ਜੱਥੇਬੰਦੀ ਟੈਕਨੀਕਲ ਸਰਵਿਸ ਯੂਨੀਅਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖੰਨਾ, ਪੈਨਸ਼ਨਰਜ ਐਸੋਸੀਏਸ਼ਨ ਦੇ ਸੂਬਾਈ ਆਗੂ ਸ਼ਿਵ ਕੁਮਾਰ ਤਿਵਾੜੀ ਨੇ ਇਲਾਕਾ ਵਾਸੀਆਂ ਦੀ ਵਾਜਬ ਮੰਗ ਅਤੇ ਹੱਕੀ ਘੋਲ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ।
ਸੂਬਾਈ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਲਾਕਾ ਨਿਵਾਸੀਆਂ ਵੱਲੋਂ ਜਿਲ੍ਹਾ ਅਧਿਕਾਰੀਆਂ ਰਾਹੀਂ ਭੇਜੇ ਗਏ ਮੰਗ ਪੱਤਰ ਵਿਚਲੀਆਂ ਹੈਲਥ ਸੈਂਟਰ ਨੂੰ ਅਪਗ੍ਰੇਡ ਕਰਨ, ਲੋੜੀਂਦਾ ਅਮਲਾ ਨਿਯੁਕਤ ਕਰਨ ਅਤੇ ਅਤਿ ਆਧੁਨਿਕ ਮਸ਼ੀਨਾਂ ਸਥਾਪਤ ਕਰਨ ਆਦਿ ਮੰਗਾਂ ਮੰਨਣ ਦਾ ਫੌਰੀ ਐਲਾਨ ਕਰੇ ‘ਆਮ ਆਦਮੀ ਮੁਹੱਲਾ ਕਲੀਨਿਕ’ ਖੋਲ੍ਹਣ ਦੇ ਨਾਂ ‘ਤੇ ਚੰਗੇ-ਭਲੇ ਚਲਦੇ ਹੈਲਥ ਸੈਂਟਰ ਤੋਂ ਲੋਕਾਂ ਨੂੰ ਵਾਂਝੇ ਕਰਨ ਦੇ ਕੋਝੇ ਇਰਾਦਿਆਂ ਤੋਂ ਬਾਜ ਆਵੇ।
ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਪ੍ਰੈੱਸ ਸਕੱਤਰ ਬਲਦੇਵ ਸਿੰਘ ਨੂਰਪੁਰੀ, ਸੀਟੀਯੂ ਪੰਜਾਬ ਦੇ ਜਿਲ੍ਹਾ ਪ੍ਰਧਾਨ ਰਾਮ ਕਿਸ਼ਨ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਬਲਵਿੰਦਰ ਸਿੰਘ ਛੇਹਰਟਾ, ਔਰਤ ਮੁਕਤੀ ਮੋਰਚਾ ਦੀ ਆਗੂ ਸੁਨੀਤਾ ਨੂਰਪੁਰੀ ਨੇ ਵੀ ਵਿਚਾਰ ਰੱਖੇ।