Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਚੰਡੀਗੜ੍ਹ ਚ ਪਾਰਕ ਵਿੱਚੋਂ ਅੱਧ ਸੜੀ ਹੋਈ ਲੜਕੀ ਮਿਲੀ

ਚੰਡੀਗੜ੍ਹ ਦੇ ਸੈਕਟਰ 35 ਵਿੱਚ ਸਥਿਤ JW MARRIOTT ਹੋਟਲ ਦੇ ਨਾਲ ਲੱਗਦੇ ਪਾਰਕ ਵਿੱਚ ਇੱਕ ਜ਼ਿੰਦਾ ਲੜਕੀ ਨੂੰ ਅੱਗ ਲਗਾਉਣ ਦੀ ਖ਼ਬਰ ਸਹਾਮਣੇ ਆਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ। CFSL ਦੀ ਟੀਮ ਵੀ ਮੌਕੇ ’ਤੇ ਪਹੁੰਚੀ, ਜਿੱਥੋਂ ਇੱਕ ਬੋਤਲ, ਲੜਕੀ ਦੇ ਸੈਂਡਲ, ਲੜਕੀ ਦੇ ਸੜੇ ਹੋਏ ਕੱਪੜੇ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ।ਪੀੜਤ ਲੜਕੀ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤਾ 80 ਫੀਸਦੀ ਸੜ ਚੁੱਕੀ ਹੈ। ਫਿਲਹਾਲ ਪੀਜੀਆਈ ਪ੍ਰਸ਼ਾਸਨ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਪਤਾ ਲੱਗੇਗਾ ਕਿ ਉਸ ਦੇ ਸਰੀਰ ਦੇ ਅੰਦਰ ਕਿੰਨਾ ਨੁਕਸਾਨ ਹੋਇਆ ਹੈ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ।ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਲੜਕੀ ਦੇ ਨਾਲ ਇੱਕ ਲੜਕਾ ਵੀ ਸੀ। ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਹੁਣ ਉਸ ਲੜਕੇ ਦੀ ਭਾਲ ਕਰ ਰਹੀ ਹੈ। ਲੜਕੀ ਫਿਲਹਾਲ ਕੁਝ ਵੀ ਦੱਸਣ ਦੀ ਸਥਿਤੀ ਵਿਚ ਨਹੀਂ ਹੈ।