Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਚੰਡੀਗੜ੍ਹ ਮੇਅਰ ਚੋਣ; ਭਲਕੇ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਚੰਡੀਗੜ੍ਹ ‘ਚ ਦੇਣਗੇ ਧਰਨਾ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਨਵੇਂ ਚੁਣੇ ਗਏ ਮੇਅਰ ਮਨੋਜ ਕੁਮਾਰ ਸੋਨਕਰ ਅਤੇ ਚੋਣ ਅਫਸਰ ਅਨਿਲ ਮਸੀਹ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ 3 ਹਫਤਿਆਂ ਵਿੱਚ ਜਵਾਬ ਦਾਖ਼ਲ ਦੇਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਆਗੂਆਂ ਨੇ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਵਿੱਢ ਦਿੱਤਾ ਹੈ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਬਣ ਚੁੱਕਾ ਹੈ। ਇਸ ਇਲਾਵਾ ਭਲਕੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਧਰਨਾ ਦੇਣਗੇ।ਕਾਬਿਲੇਗੌਰ ਹੈ ਕਿ ਬੀਤੇ ਨਗਰ ਨਿਗਮ ਦੀ I.N.D.I.A ਗਠਜੋੜ ਤੇ ਭਾਜਪਾ ਵਿਚਾਲੇ ਟੱਕਰ ਦੇਖਣ ਨੂੰ ਮਿਲੀ। ਭਾਜਪਾ ਦੇ ਮਨੋਜ ਸੋਨਕਰ ਨੂੰ ਮੇਅਰ ਐਲਾਨਿਆ ਗਿਆ ਹੈ। ਭਾਜਪਾ ਨੂੰ 16 ਵੋਟਾਂ ਮਿਲੀਆਂ ਹਨ। ਸੂਤਰਾਂ ਮੁਤਾਬਕ ‘ਆਪ’ ਅਤੇ ਕਾਂਗਰਸ ਨੂੰ 12 ਵੋਟਾਂ ਮਿਲੀਆਂ ਹਨ। ਅੱਠ ਵੋਟਾਂ ਅਯੋਗ ਹਨ।