Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਲੰਧਰ ਪਲੇਸਮੈਂਟ ਕੈਂਪ ’ਚ ਰੋਜ਼ਗਾਰ ਲਈ 28 ਉਮੀਦਵਾਰ ਸ਼ਾਰਟਲਿਸਟ

ਜਲੰਧਰ ਪਲੇਸਮੈਂਟ ਕੈਂਪ ’ਚ ਰੋਜ਼ਗਾਰ ਲਈ 28 ਉਮੀਦਵਾਰ ਸ਼ਾਰਟਲਿਸਟ

ਜਲੰਧਰ, (ਸੰਜੇ ਸ਼ਰਮਾ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ 28 ਉਮੀਦਵਾਰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ. ਅਤੇ ਭਾਰਤੀ ਏਅਰਟੈੱਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 34 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 28 ਉਮੀਦਵਾਰ ਨੌਕਰੀਆਂ ਲਈ ਸ਼ਾਰਟਲਿਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਜਾਂ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕਰ ਸਕਦੇ ਹਨ।