Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਜਲੰਧਰ ਵਿਚ ਗੋਲੀਆਂ ਚੱਲਣ ਨਾਲ ਚਾਰ ਨੌਜਵਾਨ ਜ਼ਖ਼ਮੀ,ਰਾਜੀਨਾਮਾ ਕਰਨ ਲਈ ਇਕੱਠੀਆਂ ਹੋਈਆਂ ਸੀ ਦੋ ਧਿਰਾਂ

ਜਲੰਧਰ ਦੀ ਸ਼ਾਹਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਮਲਸੀਆਂ ਕਸਬੇ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਦੱਸ ਦੇਈਏ ਕਿ ਰਾਜਾ ਅਤੇ ਗਿੰਦਾ ਧੜਿਆਂ ਵਿੱਚ ਝੜਪ ਹੋ ਗਈ। ਦੋਵਾਂ ਨੇ ਜ਼ੋਰਦਾਰ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਚਾਰ ਨੌਜਵਾਨ ਜ਼ਖ਼ਮੀ ਹੋ ਗਏ ਹਨ। ਤਿੰਨਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਜਦਕਿ ਇੱਕ ਦੇ ਪੇਟ ਵਿੱਚ ਗੋਲੀ ਲੱਗੀ ਹੈ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਸ਼ਾਹਕੋਟ ਸਿਵਲ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਮਲਸੀਆਂ ਵਿਖੇ ਦੋ ਧਿਰਾਂ ਦੀ (Jalandhar Firing news) ਆਪਸੀ ਰੰਜਿਸ਼ ਕਾਰਨ ਝੜਪ ਹੋਈ ਜਿਸ ਤੋਂ ਬਾਅਦ ਗੋਲੀਆਂ ਚਲੀਆਂ। ਇਸ ਦੌਰਾਨ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਮਲਸੀਆਂ ਵਿਖੇ 2 ਧਿਰਾਂ ਦੀ ਆਪਸੀ ਰੰਜਿਸ਼ ਨੂੰ ਲੈ ਕੇ ਜਦ ਇਹ ਕੱਲ ਸ਼ਾਮ ਰਾਜ਼ੀਨਾਮਾ ਕਰਨ ਲਈ ਇਕੱਠੇ ਹੋਏ ਤਾਂ ਦੁਬਾਰਾ ਫਿਰ ਦੋਨਾਂ ਧਿਰਾਂ ਵਿੱਚ ਫਿਰ ਗੱਲਬਾਤ ਵਿਗੜ ਗਈ ਅਤੇ ਜਿਸ ਦੋਰਾਨ ਦੋਨਾਂ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਸਮਝੋਤੇ ਦੌਰਾਨ ਹੀ ਦੋਵੇਂ ਧੜਿਆਂ ਦੇ ਨੌਜਵਾਨਾਂ ਨੇ ਇੱਕ ਦੂਜੇ ਨਾਲ ਫਿਰ ਬਹਿਸ ਕੀਤੀ। ਕੁਝ ਦੇਰ ਵਿੱਚ ਨੌਬਤ ਲੜਾਈ ਤੱਕ ਪਹੁੰਚ ਗਈ। ਦੋਵਾਂ ਧੜਿਆਂ ਵਿੱਚ ਇੱਟਾਂ-ਪੱਥਰ ਤੇ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ।