Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

ਪੰਜਾਬ ‘ਚ ਮੁੜ ਮੌਸਮ ਨੇ ਕਰਵਟ ਲਈ ਹੈ ਅਤੇ ਇਸ ਦੌਰਾਨ ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ ਨਾਲ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਹੈ।

ਦੱਸ ਦਈਏ ਕਿ ਅਗਲੇ 3 ਘੰਟਿਆਂ ਵਿੱਚ ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਯਾਨੀ ਮੁਹਾਲੀ ਵਿੱਚ ਥੰਡਰ ਸ਼ਾਵਰ ਦੇ ਨਾਲ ਤੇਜ਼ ਹਵਾ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।ਅੱਜ ਸਵੇਰੇ 6 ਬਜੇ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਮੌਸਮ ਵਿਭਾਗ ਵੱਲੋਂ ਇਹ ਕਿਹਾ ਗਿਆ ਸੀ ਕਿ ਤਰਨਤਾਰਨ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਆ, ਰੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਭੁਲਿੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਇਹ ਅਲਰਟ ਮਹਿਜ਼ ਤਿੰਨ ਘੰਟਿਆਂ ਲਈ ਜਾਰੀ ਕੀਤਾ ਗਿਆ ਸੀ ਜਿਸ ਤੋਂ ਕੁਝ ਦੇਰ ਬਾਅਦ ਮੌਸਮ ਨੇ ਮੁੜ ਕਰਵਟ ਲਈ ਅਤੇ ਕਈ ਥਾਵਾਂ ‘ਤੇ ਕੜਕਦੀ ਧੁੱਪ ਦਿਖਾਈ ਦਿੱਤੀ।

ਇੰਨਾ ਹੀ ਨਹੀਂ ਬਲਕਿ ਅਲਰਟ ਤੋਂ ਬਾਅਦ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਹੋਰ ਜਾਣਕਾਰੀ ਦਿੱਤੀ ਗਈ ਅਤੇ ਇਸ ਦੌਰਾਨ ਅਗਲੇ ਪੂਰੇ ਹਫਤੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ।