Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ, ਡਿਪਟੀ ਕਮਿਸ਼ਨਰ

ਜਲੰਧਰ, (ਸੰਜੇ ਸ਼ਰਮਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ, ਜਿਸ ਦੇ ਲਈ 13 ਤੋਂ 20 ਅਪ੍ਰੈਲ ਤੱਕ ਨਾਮਜ਼ਦਗੀਆਂ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 21 ਅਪ੍ਰੈਲ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ। ਉਪਰੰਤ 24 ਅਪ੍ਰੈਲ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਦੀ ਰੈਂਡਮਾਈਜ਼ੇਸ਼ਨ ਐਨ.ਆਈ.ਸੀ. ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1972 ਪੋਲਿੰਗ ਬੂਥ ਸਥਾਪਤ ਹੋਣਗੇ, ਜਿਥੇ ਹਰੇਕ ਬੂਥ ‘ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਤਿੰਨ ਪੋਲਿੰਗ ਅਫ਼ਸਰਾਂ ਦੀ ਨਿਯੁਕਤੀ ਲਈ ਲੋੜੀਂਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਨੂੰ ਅਲਾਟ ਕੀਤੇ ਗਏ ਚੋਣ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਵੱਲੋਂ ਨਿਰਧਾਰਿਤ ਕੀਤੇ ਟ੍ਰੇਨਿੰਗ ਵਾਲੇ ਸਥਾਨ ‘ਤੇ 16 ਅਪ੍ਰੈਲ ਨੂੰ ਪਹਿਲੀ ਸਿਖਲਾਈ ਦੌਰਾਨ ਚੋਣ ਡਿਊਟੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। ਇਸ ਉਪਰੰਤ ਦੂਜੀ, ਤੀਜੀ ਅਤੇ ਚੌਥੀ ਤੇ ਆਖਰੀ ਟ੍ਰੇਨਿੰਗ ਕ੍ਰਮਵਾਰ 25 ਅਪ੍ਰੈਲ, 30 ਅਪ੍ਰੈਲ ਅਤੇ 9 ਮਈ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 11 ਹਜ਼ਾਰ ਪੋਲਿੰਗ ਕਰਮਚਾਰੀਆਂ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ।