Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਾਲਮ ਪਤੀ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾਈ ਅੱਗ

ਜਾਲਮ ਪਤੀ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾਈ ਅੱਗ

ਅੰਮ੍ਰਿਤਸਰ ‘ਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਰੂਹ ਕੰਬ ਜਾਵੇਗੀ। ਇੱਕ ਗਰਭਵਤੀ ਔਰਤ ਦਾ ਪਤੀ ਨਾਲ ਝਗੜਾ ਹੋ ਗਿਆ ਤੇ ਫਿਰ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਤਕਰਾਰ ਤੋਂ ਨਾਰਾਜ਼ ਹੋ ਕੇ ਪਤੀ ਨੇ ਔਰਤ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਅੱਗ ‘ਚ ਝੁਲਸਣ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। 23 ਸਾਲਾ ਔਰਤ 6 ਮਹੀਨੇ ਦੀ ਗਰਭਵਤੀ ਸੀ।ਕੌਮੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਪੁਲਿਸ ਤੋਂ ਇਸ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਪਾ ਕੇ ਇਸ ਭਿਆਨਕ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਇਸ ਬੇਰਹਿਮੀ ਨੂੰ ਅਕਲਪਿਤ ਦੱਸਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਪਤੀ ਦੀ ਭਾਲ ਕੀਤੀ ਜਾ ਰਹੀ ਹੈ।ਇਹ ਘਟਨਾ ਸ਼ੁੱਕਰਵਾਰ ਨੂੰ ਰਈਆ ਇਲਾਕੇ ਦੇ ਪਿੰਡ ਬੁੱਲੇਡ ਨੰਗਲ ‘ਚ ਵਾਪਰੀ। ਪੁਲਿਸ ਨੇ ਦੱਸਿਆ ਕਿ ਪਤੀ-ਪਤਨੀ ‘ਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਸ਼ੁੱਕਰਵਾਰ (19 ਅਪਰੈਲ) ਨੂੰ ਪਤੀ-ਪਤਨੀ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਸੁਖਦੇਵ ਨੇ ਛੇ ਮਹੀਨੇ ਦੀ ਗਰਭਵਤੀ ਪਿੰਕੀ ਨੂੰ ਬੈੱਡ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਕੀ ਜੋ ਕਿ ਜੁੜਵਾਂ ਬੱਚਿਆਂ ਨਾਲ ਗਰਭਵਤੀ ਸੀ, ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੁਖਦੇਵ ਫਰਾਰ ਹੈ।