Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਜੰਮੂ-ਕਸ਼ਮੀਰ ਦੇ ਨਰਵਾਲ ਇਲਾਕੇ ‘ਚ 2 ਧਮਾਕੇ

ਜੰਮੂ ਦੇ ਨਰਵਾਲ ਇਲਾਕੇ ਵਿੱਚ ਇੱਕ ਤੋਂ ਬਾਅਦ ਇੱਕ ਦੋ ਧਮਾਕੇ ਹੋਏ ਹਨ। ਨਰਵਾਲ ਵਿੱਚ ਹੋਏ ਇਨ੍ਹਾਂ ਦੋਹਰੇ ਧਮਾਕਿਆਂ ਵਿੱਚ ਛੇ ਵਿਅਕਤੀ ਜ਼ਖ਼ਮੀ ਹੋ ਗਏ ਸਨ। ਇਹ ਧਮਾਕੇ ਨਰਵਾਲ ਦੇ ਟਰਾਂਸਪੋਰਟ ਨਗਰ ਦੇ ਯਾਰਡ ਨੰਬਰ-7 ਵਿੱਚ ਹੋਏ। ਇਨ੍ਹਾਂ ਧਮਾਕਿਆਂ ਦੀ ਸੂਚਨਾ ਮਿਲਦੇ ਹੀ ਏਡੀਜੀਪੀ ਜੰਮੂ ਮੁਕੇਸ਼ ਸਿੰਘ ਮੌਕੇ ‘ਤੇ ਪਹੁੰਚ ਗਏ ਹਨ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਨਿਊਜ਼18 ਨੂੰ ਦੱਸਿਆ ਕਿ ਧਮਾਕੇ ਦੋ ਵਾਹਨਾਂ ਵਿੱਚ ਹੋਏ, ਜਿਸ ਵਿੱਚ ਛੇ ਲੋਕ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਪੁਲਿਸ ਦੇ ਸੀਨੀਅਰ ਅਧਿਕਾਰੀ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਦੋਂ ਕਿ ਏਡੀਜੀਪੀ ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਜੰਮੂ ਦੇ ਨਰਵਾਲ ਇਲਾਕੇ ਵਿੱਚ ਦੋਹਰੇ ਧਮਾਕੇ ਹੋਏ, ਜਿਸ ਵਿੱਚ 6 ਲੋਕ ਜ਼ਖ਼ਮੀ ਹੋਏ ਹਨ। ਏਡੀਜੀਪੀ ਜੰਮੂ ਜ਼ੋਨ ਮੁਕੇਸ਼ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਘਟਨਾ ਤੋਂ ਬਾਅਦ ਪੁਲਿਸ ਦਾ ਬੰਬ ਨਿਰੋਧਕ ਦਸਤਾ ਅਤੇ ਫੋਰੈਂਸਿਕ ਮਾਹਿਰ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਹਾਲੇ ਵੀ ਇਨ੍ਹਾਂ ਧਮਾਕਿਆਂ ਦੀ ਢੰਗ-ਤਰੀਕੇ ਦਾ ਪਤਾ ਲਗਾ ਰਹੀ ਹੈ। ਮੁਕੇਸ਼ ਸਿੰਘ ਨੇ ਦੱਸਿਆ ਕਿ ਧਮਾਕੇ ਦੀ ਕਿਸਮ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਜਦਕਿ ਵੱਖ-ਵੱਖ ਰਸਤਿਆਂ ‘ਤੇ ਵਿਸ਼ੇਸ਼ ਚੈਕ ਪੋਸਟਾਂ ਵੀ ਬਣਾਈਆਂ ਗਈਆਂ ਹਨ।