Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ

ਚੰਡੀਗੜ੍ਹ, ਕੈਨੇਡਾ ਰਹਿੰਦੇ ਤੇ ਭਾਰਤ ਨੂੰ ਲੋੜੀਂਦੇ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ ਕੋਲੰਬੀਆ ਦੇ ਸਰੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਦੋ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਗੁਰੂ ਨਾਨਕ ਸਿੱਖ ਗੁਰਦੁਆਰੇ ਦਾ ਪ੍ਰਧਾਨ ਸੀ। ਜਲੰਧਰ ਦੇ ਪਿੰਡ ਦਾ ਰਹਿਣ ਵਾਲਾ ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਨਾਲ ਜੁੜਿਆ ਸੀ, ਜਿਸ ਉੱਤੇ ਭਾਰਤ ਵਿੱਚ ਪਾਬੰਦੀ ਹੈ। ਉਸ ’ਤੇ 10 ਲੱਖ ਰੁਪਏ ਦਾ ਇਨਮ ਸੀ। ਉਸ ਨੇ ਬਰੈਂਪਟਨ ਸ਼ਹਿਰ ਵਿੱਚ ਖਾਲਿਸਤਾਨੀ ਰਾਇਸ਼ਮਾਰੀ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ 31 ਜਨਵਰੀ 2021 ਨੂੰ ਜਲੰਧਰ ਵਿੱਚ ਕਮਲਦੀਪ ਸ਼ਰਮਾ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਨਿੱਝਰ ਸਮੇਤ ਚਾਰ ਵਿਅਕਤੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਉਸ ’ਤੇ ਪਿਛਲੇ ਸਾਲ ਸਰੀ ‘ਚ 1985 ਦੇ ਏਅਰ ਇੰਡੀਆ ਬੰਬ ਧਮਾਕੇ ਦੇ ਮਾਮਲੇ ‘ਚ ਬਰੀ ਹੋਏ ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦਾ ਦੋਸ਼ ਸੀ।