Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਟੀਬੀ ਮੁਕਤ ਮੁਹਿੰਮ : ਗਾਂਧੀ ਵਨੀਤਾ ਆਸ਼ਰਮ ’ਚ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਾਇਆ

ਟੀਬੀ ਮੁਕਤ ਮੁਹਿੰਮ : ਗਾਂਧੀ ਵਨੀਤਾ ਆਸ਼ਰਮ ’ਚ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਾਇਆ

ਜਲੰਧਰ,  ਸੌ ਦਿਨਾਂ ਟੀਬੀ ਮੁਕਤ ਮੁਹਿੰਮ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਥਾਨਕ ਗਾਂਧੀ ਵਨੀਤਾ ਆਸ਼ਰਮ ਵਿਖੇ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਾਇਆ ਗਿਆ, ਜਿਸ ਦਾ ਕਰੀਬ 250 ਲੜਕੀਆਂ ਅਤੇ ਵਿਧਵਾ ਔਰਤਾਂ ਨੇ ਲਾਭ ਲਿਆ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜਿਨ੍ਹਾਂ ਕੋਲ ਸਕੱਤਰ ਰੈੱਡ ਕਾਰਸ ਸੁਸਾਇਟੀ ਦਾ ਵੀ ਚਾਰਜ ਹੈ, ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਪੀੜਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਯਕੀਨੀ ਬਣਾਇਆ ਜਾ ਸਕੇ।
ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਰਿਤੂ ਨੇ ਦੱਸਿਆ ਕਿ ਟੀਬੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਇਲਾਜ ਦੌਰਾਨ ਮਰੀਜ਼ ਨੂੰ ਸਰਕਾਰ ਵੱਲੋਂ ਆਰਥਿਕ ਮਦਦ ਵੀ ਦਿੱਤੀ ਜਾਂਦੀ ਹੈ।
ਕੈਂਪ ਵਿੱਚ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਸਕਰੀਨਿੰਗ, ਐਕਸਰੇ ਤੋਂ ਇਲਾਵਾ ਐਚ.ਆਈ.ਵੀ.ਟੈਸਟ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਭਾਰਤੀ, ਸਟੇਟ ਕੋਆਰਡੀਨੇਟਰ ਨੀਲਮ ਤੇ ਰੈਭਿਆ, ਰੇਡੀਓਗ੍ਰਾਫ਼ਰ ਡਾ. ਸੰਦੀਪ ਪੌਲ, ਮੈਡੀਕਲ ਅਫ਼ਸਰ ਸੰਗੀਨਾ, ਹਰਵਿੰਦਰ ਕੌਰ ਸੁਪਰੀਟੈਂਡੈਂਟ ਗਾਂਧੀ ਵਨੀਤਾ ਆਸ਼ਰਮ, ਸੁਪਰੀਟੈਂਡੈਂਟ ਗਗਨ ਦੀਪ,ਜ਼ਿਲ੍ਹਾ ਕੋਆਰਡੀਨੇਟਰ ਟੀ.ਬੀ. ਪ੍ਰਾਜੈਕਟ ਸ਼ੀਨੂੰ ਵਿਵੇਕ, ਏ.ਐਨ.ਐਮ. ਅਮਨਦੀਪ, ਰਕੇਸ਼ ਕੁਮਾਰ, ਨੇਕ ਰਾਮ, ਮਨਪ੍ਰੀਤ, ਅੰਬੀਕਾ ਕਲ਼ਰਕ ਅਤੇ ਰੈਡ ਕਰਾਸ ਸੁਸਾਇਟੀ ਦੀ ਪੂਰੀ ਟੀਮ ਮੌਜੂਦ ਸੀ।