Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ

ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ

ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰਿੰਦਰ ਲਾਂਬਾ ਜੀ ਅਤੇ ਕਪਤਾਨ ਪੁਲਿਸ ( ਟ੍ਰੈਫਿਕ ) ਨਵਨੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇਜਿੰਦਰ ਕੌਰ ASI ਬਲਵਿੰਦਰ ਸਿੰਘ ਅਤੇ ASI ਮਨੋਹਰ ਚੰਦ ਟ੍ਰੈਫਿਕ ਐਜੂਕੇਸ਼ਨ ਸੈਲ ਹੁਸ਼ਿਆਰੁਪਰ ਵੱਲੋਂ ਐਸ ਡੀ ਗਰਲਗ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਅਤੇ ਐਸ ਡੀ ਲੜਕਿਆਂ ਸੀਨੀਅਰ ਸੈਕੰਡਰੀ ਸਕੂਲ ਕਣਕ ਮੰਡੀ ਹੁਸ਼ਿਆਰਪੁਰ ਵਿਖੇ ਵਿਦਿਆਰਥੀਆ ਨਾਲ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਆਈਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਟਰੈਫਿਕ ਦੇ ਨਵੇਂ ਕਾਨੂੰਨ ਅਨੁਸਾਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਵਿਦਿਆਰਥੀ ਕੋਈ ਵੀ ਗੇਅਰ ਵਾਲਾ ਵਹੀਕਲ ਨਾ ਚਲਾਉਣ ਉਲੰਘਣਾ ਕਰਨ ਵਾਲੇ ਬੱਚਿਆਂ ਦੇ ਨਾਲ ਨਾਲ ਮਾਤਾ/ਪਿਤਾ ਜਾਂ ਵਹੀਕਲ ਦੇ ਮਾਲਕ ਨੂੰ ਭਰਨਾ ਪਵੇਗਾ ਭਾਰੀ ਜੁਰਮਾਨਾ ਅਤੇ ਨਾਲ ਮਿਲੇਗੀ ਤਿੰਨ ਸਾਲ ਦੀ ਸਜ਼ਾ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਫ਼ਰਿਸ਼ਤੇ ਸਕੀਮ 2024 ਅਧੀਨ ਰੋਡ ਐਕਸੀਡੈਂਟ ਵਿਚ ਜ਼ਖਮੀਆਂ ਵਿਆਕਤੀਆਂ ਨੂੰ ਮੁਢਲੀ ਸਹਾਇਤਾ ਦੇਣ ਅਤੇ ਹਸਪਤਾਲ ਵਿਚ ਦਾਖਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕ੍ਰਾਈਮ ਦੁਆਰਾ ਹੋ ਰਹੀਆਂ ਠੱਗੀਆਂ ਤੋ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਨਸ਼ਾ ਤਸਕਰਾ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪੁਲਿਸ ਵੱਲੋ ਗੁਪਤ ਰੱਖਣ, ਨਸ਼ਾ ਕਰਨ ਵਾਲੇ ਵਿਅਕਤੀਆ ਅਤੇ ਬੱਚਿਆ ਲਈ ਨਸ਼ਾ ਛੁਡਾਉਣ ਸਬੰਧਿਤ ਸਹੂਲਤਾ ਬਾਰੇ ਜਾਗਰੂਕ ਕੀਤਾ ਗਿਆ।