Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ

ਜਲੰਧਰ, (ਵਿਕਰਮ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ 20 ਮਾਰਚ ਦਿਨ ਸੋਮਵਾਰ ਨੂੰ ਜਲੰਧਰ ਵਿਖੇ ਜਨ ਮਾਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਾਵੇਗੀ।
ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਜਾਵੇਗੀ, ਜਿਸ ਵਿੱਚ ਲੋਕਾਂ ਦੀਆਂ ਮਾਲ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦੀ ਸੁਣਵਾਈ ਕਰਕੇ ਮੌਕੇ ’ਤੇ ਨਿਪਟਾਰਾ ਕੀਤਾ ਜਾਵੇਗਾ। ਇਸ ਦੌਰਾਨ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਿਭਾਗ ਨਾਲ ਸਬੰਧਤ ਸਕੀਮਾਂ, ਕੰਮਕਾਜ ਅਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਮੁੱਚੇ ਸਰਕਲ ਰੈਵੇਨਿਊ ਅਫ਼ਸਰ ਜਨ ਮਾਲ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਹੈੱਡ ਕੁਆਰਟਰ ’ਤੇ ਮੌਜੂਦ ਰਹਿਣਗੇ।
ਜਨ ਮਾਲ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਦਾਲਤ ਲਗਾਉਣ ਸਬੰਧੀ ਢੁੱਕਵੇਂ ਇੰਤਜ਼ਾਮ ਯਕੀਨੀ ਬਣਾਏ ਜਾਣ ਤਾਂ ਜੋ ਅਦਾਲਤ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤ ਦੌਰਾਨ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਸੁਚਾਰੂ ਟ੍ਰੈਫਿਕ ਵਿਵਸਥਾ, ਪਾਰਕਿੰਗ, ਫਾਇਰ ਟੈਂਡਰ ਸਮੇਤ ਹੋਰ ਲੋੜੀਂਦੇ ਬੰਦੋਬਸਤ ਸਮੇਂ ਸਿਰ ਯਕੀਨੀ ਬਣਾਏ ਜਾਣ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਵੀ ਮੌਜੂਦ ਸਨ।