Business Khas

You are currently viewing ਡਿਪਟੀ ਕਮਿਸ਼ਨਰ ਨੇ ਨਕੋਦਰ ਵਿਖੇ ਨਹਿਰ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਨਕੋਦਰ ਵਿਖੇ ਨਹਿਰ ’ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਲਿਆ ਜਾਇਜ਼ਾ

ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਬਿਸਤ ਦੁਆਬ ਨਹਿਰ ਦੀ ਫਿਲੌਰ ਡਿਸਟ੍ਰੀਬਿਊਟਰੀ ਵਿੱਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੋਹੇਮ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨਹਿਰ ਵਿੱਚ ਪਾੜ ਪੈਣ ਦੀ ਸੂਚਨਾ ਮਿਲਣ ’ਤੇ ਤੁਰੰਤ ਮੌਕੇ ’ਤੇ ਪੁੱਜੇ।
ਉਨ੍ਹਾਂ ਪਾੜ ਨੂੰ ਭਰਨ ਦੇ ਕੰਮ ਦੀ ਵਿਅਕਤੀਗਤ ਤੌਰ ’ਤੇ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਘਟਨਾਵਾਂ ‘ਤੇ ਖਾਸ ਤੌਰ ‘ਤੇ ਮਾਨਸੂਨ ਦੇ ਮੌਸਮ ਦੌਰਾਨ ਸਖ਼ਤ ਨਜ਼ਰ ਰੱਖੀ ਜਾਵੇ। ਉਨ੍ਹਾਂ ਨੇ ਅਜਿਹੀ ਸਥਿਤੀ ਨਾਲ ਹੋਰ ਬਿਹਤਰ ਅਤੇ ਤਾਲਮੇਲ ਨਾਲ ਨਿਪਟਣ ਲਈ ਤਹਿਸੀਲ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ।