Business Khas

Latest news

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਚਾਈਨਾ ਡੋਰ ਦੇ ਨਿਰਮਾਣ, ਵਿਕਰੀ, ਭੰਡਾਰ, ਖਰੀਦ, ਸਪਲਾਈ ਤੇ ਆਯਾਤ ’ਤੇ ਪਾਬੰਦੀ


ਜਲੰਧਰ, (ਸੰਜੇ ਸ਼ਰਮਾ)- ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵਲੋਂ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ (ਨਾਈਲੋਨ, ਪਲਾਸਟਿਕ ਜਾਂ ਸਿੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਾਂ ਕੋਈ ਵੀ ਅਜਿਹੀ ਡੋਰ/ਧਾਗਾ ਜਿਸ ਉਪਰ ਸਿੰਥੈਟਿਕ ਦੀ ਧਾਤੂ ਦੀ ਪਰਤ ਚੜ੍ਹੀ ਹੋਵੇ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ) ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ, ਖ਼ਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 03.06.2023 ਤੋਂ 02.11.2023 ਤੱਕ ਲਾਗੂ ਰਹੇਗਾ।
——————-ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਜਲੰਧਰ
ਜ਼ਿਲ੍ਹਾ ਮੈਜਿਸਟਰੇਟ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ 3 ਅਤੇ 4 ਜੂਨ ਨੂੰ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜਲੰਧਰ, 02 ਜੂਨ : ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਵਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਤੇ ਪੰਜਾਬ ਐਕਸਾਈਜ ਐਕਟ 1914 ਦੀ ਧਾਰਾ 54 ਪੰਜਾਬ ਲਾਇਸੰਸ ਨਿਯਮਾਂਵਲੀ 1956 ਦੇ ਨਿਯਮ 9 ਨਾਲ ਪੜ੍ਹਿਆ ਜਾਵੇ ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 03.06.2023 ਨੂੰ ਭਗਤ ਕਬੀਰ ਜੀ ਦੇ ਮੰਦਿਰ ਦੇ ਨਜ਼ਦੀਕ ਜਿਥੋਂ ਸ਼ੋਭਾ ਯਾਤਰਾ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਲੰਘਦੇ ਸਮੇਂ ਰਸਤੇ ਦੇ ਆਲੇ-ਦੁਆਲੇ ਦੀਆਂ ਆਂਡੇ, ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਅਤੇ ਮਿਤੀ 04.06.2023 ਨੂੰ ਭਗਤ ਕਬੀਰ ਜੀ ਦੇ ਮੰਦਿਰ (ਧਾਰਮਿਕ ਸਥਾਨ) ਦੇ ਆਲੇ-ਦੁਆਲੇ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ