Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਪੁਲਿਸ ਵਲੋਂ ਬਿਨਾਂ ਪਹਿਚਾਣ ਪੱਤਰ ਲਏ ਮੋਬਾਇਲ ਫੋਨ ਤੇ ਸਿਮ ਵੇਚਣ ’ਤੇ ਪਾਬੰਦੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਬਿਨਾਂ ਪਹਿਚਾਣ ਪੱਤਰ ਲਏ ਮੋਬਾਇਲ ਫੋਨ ਤੇ ਸਿਮ ਵੇਚਣ ’ਤੇ ਪਾਬੰਦੀ

ਜਲੰਧਰ, ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕ੍ਰਾਈਮ ਨੂੰ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਗਏ ਹਨ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਛਾਣ ਪੱਤਰ/ਆਈ.ਡੀ.ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ ਅਤੇ ਮੋਬਾਇਲ ਫੋਨ ਗਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗਾਹਕ/ਵਿਕਰੇਤਾ ਨੂੰ ਵੀ ਆਪਣੀ ਫ਼ਰਮ ਦੀ ਮੋਹਰ ਅਤੇ ਦਸਤਖਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ।
ਇਸ ਤੋਂ ਇਲਾਵਾ ਫੋਨ ਖ਼ਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਰਾਹੀਂ ਜਾਂ ਆਨਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ ਅਤੇ ਗਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸ ਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖ਼ਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖ਼ਤ, ਮੋਬਾਇਲ ਫੋਨ ਵੇਚਣ/ਖ਼ਰੀਦਣ ਦੀ ਮਿਤੀ ਅਤੇ ਸਮਾਂ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ.ਡੀ.ਪਰੂਫ ਅਤੇ ਗਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੈਨਟੇਨ ਕਰਨਗੇ। ਇਹ ਹੁਕਮ 25.02.2025 ਤੱਕ ਲਾਗੂ ਰਹੇਗਾ।