Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਪਟੀ ਕਮਿਸ਼ਨਰ ਵਲੋਂ ਕਾਲਾ ਬੱਕਰਾ ਵਿਖੇ ਉਦਯੋਗਿਕ ਇਕਾਈ ਦਾ ਦੌਰਾ

ਡਿਪਟੀ ਕਮਿਸ਼ਨਰ ਵਲੋਂ ਕਾਲਾ ਬੱਕਰਾ ਵਿਖੇ ਉਦਯੋਗਿਕ ਇਕਾਈ ਦਾ ਦੌਰਾ

ਜਲੰਧਰ,(ਸੰਜੇ ਸ਼ਰਮਾ)- ਮੁਸ਼ਕਿਲਾਂ ਸੁਣੀਆਂ ਅਤੇ ਲੋੜੀਂਦੇ ਹੁਨਰਮੰਦ ਕਾਮਿਆਂ ਸਬੰਧੀ ਹਾਸਿਲ ਕੀਤੀ ਜਾਣਕਾਰੀ ਜਲੰਧਰ, 02 ਸਤੰਬਰ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਅੱਜ ਕਾਲਾ ਬੱਕਰਾ ਵਿਖੇ ਗਾਰਡਨ ਹੈਂਡ ਟੂਲਜ਼ ਯੂਨੀਸਨ ਲਾਅਨ ਉਪਕਰਣ ਦੇ ਮੁੱਖ ਨਿਰਯਾਤਕਾਰ ਦੀ ਉਦਯੋਗਿਕ ਇਕਾਈ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਸੁਣੇ ਗਏ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਨਵੇਂ ਹੁਨਰ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ ਤਾਂ ਜੋ ਬੇਰੁਜ਼ਗਾਰ ਨੌਜਵਾਨ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇਥੇ ਹੀ ਰੋਜ਼ਗਾਰ ਪ੍ਰਾਪਤ ਕਰ ਸਕਣ। ਉਨ੍ਹਾਂ ਉਦਯੋਗਪਤੀਆਂ ਨੂੰ ਇਹ ਵੀ ਕਿਹਾ ਕਿ ਜੋ ਹੁਨਰਮੰਦ ਕਾਮੇ ਉਨ੍ਹਾਂ ਨੂੰ ਲੋੜੀਂਦੇ ਹਨ ਸਬੰਧੀ ਵੇਰਵਾ ਮੁਹੱਈਆ ਕਰਵਾਇਆ ਜਾਵੇ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਉਦਯੋਗਪਤੀਆਂ ਦੇ ਸਾਰਥਕ ਯਤਨਾਂ ਸਦਕਾ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਸ੍ਰੀ ਸਾਰੰਗਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਦਯੋਗਾਂ ਨੂੰ ਢੁਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਜਲਦ ਹੀ ਸ਼ਹਿਰ ਵਿਖੇ ਸਥਾਨਕ ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਉਦਯੋਗ ਦੀ ਉਤਪਾਦਨ ਯੂਨਿਟ ਦਾ ਵੀ ਦੌਰਾ ਕੀਤਾ ਗਿਆ ਅਤੇ ਮਾਲਕਾਂ ਵਲੋਂ ਉਤਪਾਦਨ ਦੇ ਵੱਖ-ਵੱਖ ਪੜਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਯੂਨੀਸਨ ਲਾਅਨ ਉਪਕਰਣ ਦੇ ਮਾਲਕਾਂ ਵਲੋਂ ਦੱਸਿਆ ਕਿ ਜ਼ਿਆਦਾਤਰ ਇਹ ਸਮਾਨ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਨਿਰਯਾਤ ਕੀਤਾ ਜਾਂਦਾ ਹੈ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਵਲੋਂ ਮੀਟਿੰਗ ਦੌਰਾਨ ਰਹਿੰਦੇ ਮੁੱਦਿਆਂ ਦਾ ਨਿਪਟਾਰਾ ਕੀਤਾ ਜਾਵੇਗਾ।