Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਡਿਪਟੀ ਕਮਿਸ਼ਨਰ ਵਲੋਂ ਡਰੇਨਜ ਵਿਭਾਗ ਨੂੰ ਬੰਨ੍ਹ ਤੇ ਲਗਾਤਾਰ ਗਸ਼ਤ ਦੇ ਹੁਕਮ

ਡਿਪਟੀ ਕਮਿਸ਼ਨਰ ਵਲੋਂ ਡਰੇਨਜ ਵਿਭਾਗ ਨੂੰ ਬੰਨ੍ਹ ਤੇ ਲਗਾਤਾਰ ਗਸ਼ਤ ਦੇ ਹੁਕਮ

ਜਲੰਧਰ / ਸ਼ਾਹਕੋਟ / ਫਿਲੌਰ, ਹਿਮਾਚਲ ਵਿਖੇ ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਖਦਸ਼ੇ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕਿਹਾ ਗਿਆ ਹੈ ਕਿ ਜ਼ਿਲ੍ਹਾ ਪ੍ਰ਼ਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਫਿਲੌਰ ਤੋਂ ਲੋਹੀਆਂ ਤੱਕ ਸਤਲੁਜ ਦੇ ਲਗਭਗ 90 ਕਿਲੋਮੀਟਰ ਲੰਬੇ ਖੇਤਰ ਦੇ ਕੰਢੇ ਧੁੱਸੀ ਬੰਨ੍ਹ ਉੱਪਰ ਐਸ ਡੀ ਐਮਜ / ਤਹਿਸੀਲਦਾਰਾਂ ਤੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੌਰਾ ਕਰਕੇ ਬੰਨ੍ਹ ਨੂੰ ਹੋਰ ਮਜ਼ਬੂਤ ਕਰਨ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ ।ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਵਿੱਚ ਸਤਲੁਜ ਦੇ ਕੰਢੇ ਵਸੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਖੜਾ ਡੈਮ ਤੋਂ ਸੀਮਤ ਮਾਤਰਾ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦਾ ਖ਼ਦਸ਼ਾ ਹੈ , ਜਿਸ ਕਰਕੇ ਲੋਕ ਇਹਤਿਆਤ ਦੇ ਤੌਰ ਤੇ ਦਰਿਆ ਵੱਲ ਜਾਣ ਤੋਂ ਗੁਰੇਜ਼ ਕਰਨ ।ਉਨਾਂ ਕਿਹਾ ਕਿ ਦਰਿਆ ਨੇੜਲੇ ਖੇਤਰਾਂ ਅੰਦਰ ਪੰਚਾਇਤਾਂ ਨੂੰ ਵੀ ਕਿਹਾ ਕਿ ਉਹ ਲੋਕਾਂ ਨੂੰ ਸੁਚੇਤ ਰਹਿਣ ਬਾਰੇ ਜਾਗਰੂਕ ਕਰਨ ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਦੇ ਟਾਕਰੇ ਲਈ ਤਿਆਰ ਰਹਿਣ ਵਾਸਤੇ ਕਹਿਣ ।ਉਨਾਂ ਕਿਹਾ ਕਿ ਡਰੇਨਜ ਵਿਭਾਗ 24 ਘੰਟੇ ਬੰਨ੍ਹ ਉੱਪਰ ਗਸ਼ਤ ਯਕੀਨੀ ਬਣਾਵੇ ਤਾਂ ਜੋ ਲੋੜ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾ ਸਕੇ ।ਅੱਜ ਫਿਲੌਰ ਵਿਖੇ ਐਸ ਡੀ ਐਮ ਅਮਨਪਾਲ ਸਿੰਘ ਤੇ ਸ਼ਾਹਕੋਟ ਦੇ ਐਸ ਡੀ ਐਮ ਰਿਸ਼ਭ ਬਾਂਸਲ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਤੁਰੰਤ ਚੁੱਕੇ ਜਾਣ ਵਾਲੇ ਕਦਮਾਂ ਨੂੰ ਸ਼ੁਰੂ ਕਰਵਾਇਆ ਗਿਆ । ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਹਤਿਆਤ ਵਜੋਂ ਪਹਿਲਾਂ ਹੀ ਮਿੱਟੀ ਦੇ ਬੋਰਿਆਂ ਦੇ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ ।