Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਡਿਪਟੀ ਕਮਿਸ਼ਨਰ ਵੱਲੋਂ ਪ੍ਰਾਈਵੇਟ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਦੀਆਂ ਹਦਾਇਤਾਂ

ਜਲੰਧਰ, 21 ਮਾਰਚ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਸਬੰਧਤ ਅਧਿਕਾਰੀਆਂ ਨੂੰ ਪ੍ਰਾਈਵੇਟ ਨਸ਼ਾ ਛੁਡਾਊ ਸੈਂਟਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੇ ਮਹੀਨਾਵਾਰ ਨਿਰੀਖਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।  ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੁਸਾਇਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦਾ ਹਰ ਮਹੀਨੇ ਨਿਰੀਖਣ ਕੀਤਾ ਜਾਵੇ ਤਾਂ ਜੋ ਉਥੇ ਨਸ਼ਾ ਪੀੜਤ ਮਰੀਜ਼ਾਂ ਲਈ ਲੋੜੀਂਦੀਆਂ ਦਵਾਈਆਂ ਸਮੇਤ ਹੋਰ ਇਲਾਜ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਇਲਾਜ ਲਈ ਦਾਖ਼ਲ ਹੋਣ ਵਾਲੇ ਮਰੀਜ਼ਾਂ ਦਾ ਢੁੱਕਵਾਂ ਰਿਕਾਰਡ ਰੱਖਣ ਦੇ ਨਾਲ-ਨਾਲ ਇਸ ਸਬੰਧੀ ਮਹੀਨਾਵਾਰ ਰਿਪੋਰਟ ਸੁਸਾਇਟੀ ਨੂੰ ਭੇਜਣੀ ਯਕੀਨੀ ਬਣਾਈ ਜਾਵੇ।