Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਡੀਜੀਪੀ ਨੇ ਇਨ੍ਹਾਂ ਤਿੰਨੇ ਧਮਾਕਿਆਂ ਅਤੇ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਬਾਰੇ ਦਿੱਤੀ ਜਾਣਕਾਰੀ

ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਬੀਤੇ 5 ਦਿਨਾਂ ‘ਚ ਹੋਏ 3 ਧਮਾਕਿਆਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਡੀਜੀਪੀ ਨੇ ਇਨ੍ਹਾਂ ਤਿੰਨੇ ਧਮਾਕਿਆਂ ਅਤੇ ਇਸ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਬਾਰੇ ਜਾਣਕਾਰੀ ਦਿੱਤੀ।

ਡੀਜੀਪੀ ਨੇ ਦੱਸਿਆ ਕਿ “ਅਸੀਂ ਪੰਜ ਵਿਅਕਤੀਆਂ — ਅਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ — ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ ਵਿੱਚੋਂ ਤਿੰਨ ਵਿਸਫੋਟਕਾਂ ਦੀ ਸੋਰਸਿੰਗ ਵਿੱਚ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਇੱਕ ਔਰਤ ਤੋਂ ਵੀ ਪੁੱਛਗਿੱਛ ਜਾਰੀ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੌਰਵ ਯਾਦਵ ਨੇ ਦੱਸਿਆ ਕਿ ਸਰਾਏ ਦੇ ਬਾਥਰੂਮ ‘ਚ ਆਈ.ਈ.ਡੀ. ਨੂੰ ਅਸੈਮਬਲ ਕੀਤਾ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਆਜ਼ਾਦਵੀਰ ਸਿੰਘ ਨੇ ਬੁੱਧਵਾਰ ਰਾਤ ਕਰੀਬ 12 ਵਜੇ ਸਰਾਏ ਦੇ ਬਾਥਰੂਮ ਵਿੱਚ ਜਾ ਕੇ ਉਸ ਦੇ ਪਿੱਛੇ ਪਾਰਕ ਵਿੱਚ ਬੰਬ ਧਮਾਕਾ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਇੱਕ ਕਿਲੋ ਵਿਸਫੋਟਕ ਵੀ ਬਰਾਮਦ ਹੋਇਆ ਹੈ। ਡੀਜੀਪੀ ਨੇ ਅੱਗੇ ਦੱਸਿਆ ਕਿ FIRECRACKER ਤੋਂ ਬਣੇ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ, ਪਹਿਲਾ ਧਮਾਕਾ ਪਾਰਕਿੰਗ ਵਿੱਚ ਕੀਤਾ ਗਿਆ, ਦੂਜਾ ਧਮਾਕਾ ਮੈਟਲ ਬਾਊਲ ਵਿੱਚ ਇਕੱਠਾ ਕੀਤਾ ਗਿਆ, ਤੀਜਾ ਧਮਾਕਾ ਰਾਤ 12.10 ਵਜੇ ਕੀਤਾ ਗਿਆ।

ਦੂਜੇ ਪਾਸੇ ਅਮਰੀਕ ਸਿੰਘ ਦੀ ਪਤਨੀ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਮੈਂ SGPC ਮੁਖੀ ਦਾ ਧੰਨਵਾਦ ਕਰਦਾ ਹਾਂ, SIT ਦਾ ਗਠਨ ਕੀਤਾ ਗਿਆ ਹੈ, ਜੋ ਸਾਰੀ ਜਾਂਚ ਕਰੇਗੀ।”