Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਤਲਵੰਡੀ ਦੇ 12 ਪਿੰਡਾਂ ਵਿਚ ਹੜ੍ਹ ਤੋਂ ਪਹਿਲਾਂ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ,ਚਾਂਦਪੁਰਾ ਬੰਨ੍ਹ ਟੁੱਟਣ ਕਾਰਨ ਹਾਲਾਤ ਵਿਗੜੇ

ਤਲਵੰਡੀ ਦੇ 12 ਪਿੰਡਾਂ ਵਿਚ ਹੜ੍ਹ ਤੋਂ ਪਹਿਲਾਂ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ,ਚਾਂਦਪੁਰਾ ਬੰਨ੍ਹ ਟੁੱਟਣ ਕਾਰਨ ਹਾਲਾਤ ਵਿਗੜੇ

ਮਾਨਸਾ ਜ਼ਿਲ੍ਹੇ ਦੇ ਪਿੰਡ ਰੋੜਕੀ ਵਿਚਲਾ ਘੱਗਰ ਦਾ ਚਾਂਦਪੁਰ ਬੰਨ੍ਹ ਟੁੱਟ ਗਿਆ, ਜਿਸ ਕਾਰਨ ਵੱਡੀ ਗਿਣਤੀ ਖੇਤਰ ਵਿਚ ਪਾਣੀ ਭਰ ਗਿਆ ਹੈ। ਬੰਨ੍ਹ ਵਿੱਚ 80 ਫੁੱਟ ਚੌੜਾ ਪਾੜ ਪੈਣ ਤੋਂ ਬਾਅਦ ਨੇੜਲੇ ਇਲਾਕੇ ਹੜ੍ਹ ਦੀ ਮਾਰ ਹੇਠ ਆ ਗਏ ਹਨ।ਤਾਜ਼ਾ ਬਣੇ ਹਾਲਾਤ ਨੂੰ ਵੇਖਦੇ ਹੋਏ ਤਲਵੰਡੀ ਸਾਬੋ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤਲਵੰਡੀ ਦੇ 12 ਪਿੰਡਾਂ ਵਿਚ ਹੜ੍ਹ ਤੋਂ ਪਹਿਲਾਂ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।ਤਲਵੰਡੀ ਬਲਾਕ ਵਿਕਾਸ ਅਫਸਰ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ।

ਫ਼ੌਜ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਤੁਰੰਤ ਹਰਕਤ ’ਚ ਆ ਗਈਆਂ ਹਨ ਅਤੇ ਉਹ ਪਾੜ ਪੂਰਨ ਦੇ ਨਾਲ ਲੋਕਾਂ ਨੂੰ ਸੁਰੱਖਿਅਤ ਕੱਢਣ ਦੇ ਯਤਨਾਂ ’ਚ ਜੁੱਟ ਗਏ ਹਨ।

ਮਾਨਸਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਸਾਮਾਨ ਲੈ ਕੇ ਸੁਰੱਖਿਅਤ ਥਾਵਾਂ ਵੱਲ ਚਲੇ ਜਾਣ ਤਾਂ ਜੋ ਬੰਨ੍ਹ ਟੁੱਟਣ ਕਾਰਨ ਜਾਨ-ਮਾਲ ਦੇ ਨੁਕਸਾਨ ਹੋਣ ਤੋਂ ਬਚਾਅ ਹੋ ਸਕੇ। ਹੜ੍ਹ ਦੀ ਮਾਰ ਤੋਂ ਬਚਣ ਲਈ ਲੋਕਾਂ ਨੇ ਆਪਣਾ ਸਾਮਾਨ ਲੈ ਕੇ ਸੁਰੱਖਿਅਤ ਥਾਵਾਂ ਵੱਲ ਚਾਲੇ ਪਾ ਦਿੱਤੇ ਹਨ।
ਦੂਜੇ ਪਾਸੇ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਦੀ ਮਦਦ ਨਾਲ ਚਾਂਦਪੁਰ ਬੰਨ੍ਹ ਦਾ ਪਾੜ ਪੂਰਨ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ, ਪਰ ਪਾਣੀ ਦਾ ਵਹਾਅ ਬਹੁਤ ਤੇਜ਼ ਹੋਣ ਕਾਰਨ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ।