Business Khas

Latest news
इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ ਕੁੜੀ ਨੇ ਰੀ-ਨੀਟ ਯੂਜੀ ਪ੍ਰੀਖਿਆ ਵਿੱਚ ਏਆਈਆਰ-1 ਪ੍ਰਾਪਤ ਕਰਨ ਦਾ ਦਾਅਵਾ
You are currently viewing ਤਾਰਕ ਮਹਿਤਾ…’ ਫੇਮ ਸੋਢੀ ਪਰਤੇ ਘਰ,ਇੰਝ ਲਾਪਤਾ ਹੋਣ ਦਾ ਕੀ ਕਾਰਨ ਸੀ?

ਤਾਰਕ ਮਹਿਤਾ…’ ਫੇਮ ਸੋਢੀ ਪਰਤੇ ਘਰ,ਇੰਝ ਲਾਪਤਾ ਹੋਣ ਦਾ ਕੀ ਕਾਰਨ ਸੀ?

ਤਾਰਕ ਮਹਿਤਾ ਕਾ ਉਲਟਾ ਚਸ਼ਮਾ ਫੇਮ ਗੁਰਚਰਨ ਸਿੰਘ ਸੋਢੀ ਘਰ ਪਰਤ ਆਏ ਹਨ। ਕਈ ਦਿਨਾਂ ਤੋਂ ਲਾਪਤਾ ਰਹਿਣ ਤੋਂ ਬਾਅਦ ਅੱਜ ਉਹ ਖੁਦ ਘਰ ਪਰਤ ਆਏ ਹਨ। ਪਰਿਵਾਰਕ ਮੈਂਬਰਾਂ ਨੇ ਦਿੱਲੀ ਵਿੱਚ ਉਨ੍ਹਾਂ ਦੇ ਲਾਪਤਾ ਹੋਣ ਬਾਰੇ ਐਫਆਈਆਰ ਦਰਜ ਕਰਵਾਈ ਸੀ।ਵਾਪਸ ਆਉਣ ‘ਤੇ ਸੋਢੀ ਤੋਂ ਪੁਲਿਸ ਨੇ ਪੁੱਛਗਿੱਛ ਕੀਤੀ, ਜਿਸ ਵਿਚ ਉਨ੍ਹਾਂ ਦੱਸਿਆ ਕਿ ਉਹ ਦੁਨਿਆਵੀ ਜੀਵਨ ਤਿਆਗ ਕੇ ਧਾਰਮਿਕ ਯਾਤਰਾ ‘ਤੇ ਘਰੋਂ ਨਿਕਲਿਆ ਸੀ। ਉਹ ਅੰਮ੍ਰਿਤਸਰ, ਲੁਧਿਆਣਾ ਵਰਗੇ ਕਈ ਸ਼ਹਿਰਾਂ ਦੇ ਗੁਰਦੁਆਰਿਆਂ ਵਿੱਚ ਰਹੇ। ਪਰ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਸ ਨੂੰ ਘਰ ਪਰਤਣਾ ਚਾਹੀਦਾ ਹੈ, ਇਸ ਲਈ ਉਹ ਘਰ ਵਾਪਸ ਆ ਗਿਆ।ਜ਼ਿਕਰਯੋਗ ਹੈ ਕਿ ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਰੋਸ਼ਨ ਸਿੰਘ ਸੋਢੀ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਗੁਰਚਰਨ ਸਿੰਘ ਦੇ ਲਾਪਤਾ ਹੋਣ ਦਾ ਭੇਤ ਹੋਰ ਡੂੰਘਾ ਹੋ ਗਿਆ ਸੀ। ਦਿੱਲੀ ਪੁਲਿਸ ਨੇ ਪਾਇਆ ਕਿ ਅਭਿਨੇਤਾ ਕਿਸੇ ਦੁਆਰਾ ‘ਨਿਗਰਾਨੀ’ ਹੋਣ ਦੇ ਡਰ ਕਾਰਨ 27 ਵੱਖ-ਵੱਖ ਈਮੇਲ ਖਾਤਿਆਂ ਦੀ ਵਰਤੋਂ ਕਰ ਰਹੇ ਸੀ। ਜਾਂਚ ਨਾਲ ਜੁੜੇ ਇਕ ਪੁਲਿਸ ਅਧਿਕਾਰੀ ਦੇ ਅਨੁਸਾਰ, ਅਭਿਨੇਤਾ ਨੂੰ ਸ਼ੱਕ ਸੀ ਕਿ ਉਸ ‘ਤੇ ‘ਨਿਗਰਾਨੀ’ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਅਕਸਰ ਆਪਣੇ ਈਮੇਲ ਖਾਤੇ ਬਦਲਦਾ ਰਹਿੰਦਾ ਸੀ। ਅਦਾਕਾਰ ਗੁਰਚਰਨ ਸਿੰਘ (51 ਸਾਲ) ਨੇ 22 ਅਪ੍ਰੈਲ ਦੀ ਸ਼ਾਮ ਨੂੰ ਇੱਥੋਂ ਮੁੰਬਈ ਲਈ ਫਲਾਈਟ ਲੈਣੀ ਸੀ, ਪਰ ਉਹ ਆਪਣੀ ਮੰਜ਼ਿਲ ‘ਤੇ ਨਹੀਂ ਪਹੁੰਚੇ। ਪਾਲਮ ਦੇ ਰਹਿਣ ਵਾਲੇ ਉਨ੍ਹਾਂ ਦੇ ਪਿਤਾ ਨੇ ਫੋਨ ‘ਤੇ ਸੰਪਰਕ ਨਾ ਹੋਣ ‘ਤੇ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਸੀ।