Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਤੁਰਕੀ ’ਚ ਖਿਤਾਬ ਜਿੱਤਣ ਵਾਲੀ 18 ਸਾਲਾਂ ਇੰਦਰਪ੍ਰੀਤ ਕੌਰ ਦਾ ਅਚਨਚੇਤ ਹੋਇਆ ਦੇਹਾਂਤ

ਤੁਰਕੀ ’ਚ ਖਿਤਾਬ ਜਿੱਤਣ ਵਾਲੀ 18 ਸਾਲਾਂ ਇੰਦਰਪ੍ਰੀਤ ਕੌਰ ਦਾ ਅਚਨਚੇਤ ਹੋਇਆ ਦੇਹਾਂਤ

ਮੋਗਾ ਦੀ ਰਹਿਣ ਵਾਲੀ ਇੰਦਰਪ੍ਰੀਤ ਕੌਰ ਦਾ ਦੇਹਾਂਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ 18 ਸਾਲਾਂ ਇੰਦਰਪ੍ਰੀਤ ਤੌਰ ਦੀ ਬਲੱਡ ਪ੍ਰੈਸ਼ਰ ਵੱਧਣ ਕਾਰਨ ਜਾਨ ਚੱਲੀ ਗਈ ਹੈ। ਦੱਸ ਦਈਏ ਕਿ ਇੰਦਰਪ੍ਰੀਤ ਕੌਰ ਨੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਦਾ ਨਾਂਅ ਚਮਕਾਇਆ ਸੀ। ਦੱਸ ਦਈਏ ਕਿ 18 ਸਾਲਾਂ ਇੰਦਰਪ੍ਰੀਤ ਕੌਰ ਸਿੱਧੂ ਨੇ ਤੁਰਕੀ ਵਿੱਚ ਆਊਟ ਸਟੈਂਡਿੰਗ ਡਿਪਲੋਮੈਟਸ ਐਵਾਰਡ ਜਿੱਤ ਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਸੀ। ਉਸ ਸਮੇਂ 62 ਦੇਸ਼ਾਂ ਦੇ 117 ਨੁਮਾਇੰਦੇ ਤੁਰਕੀ ਪਹੁੰਚੇ ਸੀ। ਜਿਸ ਵਿੱਚ ਇੰਦਰਪ੍ਰੀਤ ਕੌਰ ਨੇ ਆਊਟ ਸਟੈਂਡਿੰਗ ਡਿਪਲੋਮੈਟਸ ਐਵਾਰਡ ਹਾਸਿਲ ਕੀਤਾ ਸੀ। ਤੁਹਾਨੂੰ ਇਹ ਵੀ ਦੱਸ ਦਈਏ ਕਿ ਇੰਦਰਪ੍ਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ। ਨਾਲ ਹੀ ਉਹ ਸੋਸ਼ਲ ਮੀਡੀਆ ’ਤੇ ਵੀ ਕਾਫੀ ਐਕਟਿਵ ਰਹਿੰਦੀ ਸੀ। ਖੈਰ ਹੁਣ ਇੰਦਰਪ੍ਰੀਤ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।