Business Khas

You are currently viewing ਦੇਰ ਰਾਤ ਬੰਗਾਲ ਦੀ ਖਾੜੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ

ਦੇਰ ਰਾਤ ਬੰਗਾਲ ਦੀ ਖਾੜੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ

ਦੇਰ ਰਾਤ ਬੰਗਾਲ ਦੀ ਖਾੜੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਾਤ 1.29 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨਾਲ ਹੀ ਇਸ ਦੀ ਡੂੰਘਾਈ 70 ਕਿਲੋਮੀਟਰ ਦਰਜ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਦਰਅਸਲ, ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਐਕਸ ਹੈਂਡਲ (ਟਵਿਟਰ) ਰਾਹੀਂ ਭੂਚਾਲ ਬਾਰੇ ਜਾਣਕਾਰੀ ਦਿੱਤੀ ਸੀ। ਦੱਸਿਆ ਗਿਆ ਹੈ ਕਿ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.4 ਸੀ। ਇਹ ਭੂਚਾਲ 11-09-2023 ਨੂੰ ਰਾਤ 1:29:06 ਵਜੇ ਆਇਆ।ਇਸ ਦੀ ਡੂੰਘਾਈ 70 ਕਿਲੋਮੀਟਰ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਤ੍ਰਿਪੁਰਾ ਦੇ ਧਰਮਨਗਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.4 ਮਾਪੀ ਗਈ ਸੀ।