Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ‘ਚ 7 ਵਿਦਿਆਰਥੀਆਂ ਦੀ ਮੌਤ

ਆਸਾਮ ਦੀ ਰਾਜਧਾਨੀ ਗੁਹਾਟੀ ਦੇ ਜਾਲੂਕਬਾੜੀ ਇਲਾਕੇ ‘ਚ ਐਤਵਾਰ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ‘ਚ ਘੱਟੋ-ਘੱਟ 7 ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।ਗੁਹਾਟੀ ਦੇ ਸੰਯੁਕਤ ਪੁਲਿਸ ਕਮਿਸ਼ਨਰ ਥੂਬੇ ਪ੍ਰਤੀਕ ਵਿਜੇ ਕੁਮਾਰ ਨੇ ਮੀਡੀਆ ਨੂੰ ਦੱਸਿਆ ਕਿ ਮੁਢਲੀ ਜਾਂਚ ਮੁਤਾਬਕ ਪੁਲਿਸ ਨੂੰ ਪਤਾ ਲੱਗਾ ਹੈ ਕਿ ਮਰਨ ਵਾਲੇ ਸਾਰੇ ਵਿਦਿਆਰਥੀ ਹਨ। ਇਹ ਘਟਨਾ ਜਲੂਕਬਾੜੀ ਇਲਾਕੇ ਦੀ ਹੈ।

ਪੁਲਿਸ ਨੇ ਦੱਸਿਆ ਕਿ ਇਹ ਭਿਆਨਕ ਸੜਕ ਹਾਦਸਾ ਐਤਵਾਰ ਰਾਤ ਜਲੂਕਬਾੜੀ ਫਲਾਈਓਵਰ ‘ਤੇ ਵਾਪਰਿਆ। ਇਸ ਸੜਕ ਹਾਦਸੇ ਵਿੱਚ ਆਸਾਮ ਇੰਜੀਨੀਅਰਿੰਗ ਕਾਲਜ (ਏਈਸੀ) ਦੇ ਘੱਟੋ-ਘੱਟ ਸੱਤ ਵਿਦਿਆਰਥੀਆਂ ਦੀ ਮੌਤ ਹੋ ਗਈ।ਸੂਤਰਾਂ ਨੇ ਦੱਸਿਆ ਕਿ ਵਿਦਿਆਰਥੀ ਸਕਾਰਪੀਓ ਕਾਰ ਵਿੱਚ ਸਫ਼ਰ ਕਰ ਰਹੇ ਸਨ। ਇਹ ਸੜਕ ਹਾਦਸਾ ਸਕਾਰਪੀਓ ਦੇ ਡਰਾਈਵਰ ਵੱਲੋਂ ਗੱਡੀ ਤੋਂ ਕੰਟਰੋਲ ਖੋਹਣ ਕਾਰਨ ਵਾਪਰਿਆ। ਜਿਸ ਤੋਂ ਬਾਅਦ ਸਕਾਰਪੀਓ ਜਾਲੂਕਬਾੜੀ ਫਲਾਈਓਵਰ ਰੋਡ ‘ਤੇ ਖੜ੍ਹੀ ਬੋਲੈਰੋ ਡੀਆਈ ਪਿਕਅੱਪ ਵੈਨ ਨਾਲ ਜਾ ਟਕਰਾਈ ਅਤੇ ਫਿਰ ਡਿਵਾਈਡਰ ਨਾਲ ਟਕਰਾ ਗਈ।ਜਲੂਕਬਾੜੀ ਫਲਾਈਓਵਰ ਸੜਕ ਹਾਦਸੇ ਵਿੱਚ ਮਾਰੇ ਗਏ ਵਿਦਿਆਰਥੀਆਂ ਦੀ ਪਛਾਣ ਗੁਹਾਟੀ ਦੇ ਅਰਿੰਦਮ ਭਵਾਲ ਅਤੇ ਨਿਓਰ ਡੇਕਾ, ਸ਼ਿਵਸਾਗਰ ਤੋਂ ਕੌਸ਼ਿਕ ਮੋਹਨ, ਨਾਗਾਂਵ ਤੋਂ ਉਪਾਂਸ਼ੂ ਸਰਮਾਹ, ਮਜੁਲੀ ਤੋਂ ਰਾਜ ਕਿਰਨ ਭੂਈਆ, ਡਿਬਰੂਗੜ੍ਹ ਦੇ ਇਮੋਨ ਬਰੂਹਾ ਅਤੇ ਮੰਗਲਦੋਈ ਦੇ ਕੌਸ਼ਿਕ ਬਰੂਹਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਰੂਆਤੀ ਤੌਰ ’ਤੇ ਸੜਕ ਹਾਦਸੇ ਦੇ ਸਮੇਂ ਸਕਾਰਪੀਓ ਕਾਰ ਵਿੱਚ ਦਸ ਜਣੇ ਸਵਾਰ ਸਨ। ਦਸ ਵਿਦਿਆਰਥੀਆਂ ਵਿੱਚੋਂ ਸੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਗੁਹਾਟੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਵਿੱਚ ਲਿਜਾਇਆ ਗਿਆ।