Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਨਾਬਾਲਿਗ ਬੇਟੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ਵਿੱਚ ਇੱਕ ਨਾਬਾਲਿਗ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਨਾਬਾਲਿਗ ਵੱਲੋਂ ਚੁੱਕੇ ਗਏ ਖੌਫਨਾਕ ਕਦਮ ਨੂੰ ਲੈ ਕੇ ਪੀੜਤ ਦੇ ਪਿਤਾ ਨੇ ਆਪਣੀ ਹੀ ਪਤਨੀ ਉਪਰ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਦੇ ਪਿਤਾ ਮੁਤਾਬਕ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਉਹ ਆਟੋ ਚਲਾਉਣ ਦਾ ਕੰਮ ਕਰਦਾ ਹੈ ਜਦ ਉਹ ਆਟੋ ਚਲਾਉਣ ਚਲਾ ਜਾਂਦਾ ਸੀ ਤਾਂ ਬਾਅਦ ਵਿੱਚ ਉਹ ਸਖ਼ਸ਼ ਉਸ ਦੇ ਘਰ ਆਉਂਦਾ-ਜਾਂਦਾ ਸੀ।

ਬੀਤੀ ਰਾਤ ਵੀ ਉਸ ਦੇ ਨਾਬਾਲਿਗ ਬੇਟੇ ਨੇ ਘਰ ਵਿੱਚ ਆਏ ਵਿਅਕਤੀ ਤੇ ਆਪਣੀ ਮਾਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਦੇਖ ਲਿਆ। ਇਸ ਤੋਂ ਬਾਅਦ ਉਸ ਨੇ ਸ਼ਰਮ ਵਿੱਚ ਮੌਤ ਨੂੰ ਗਲਾ ਲਗਾ ਲਿਆ। ਪਿਤਾ ਨੇ ਦੱਸਿਆ ਕਿ ਉਸ ਦਾ ਬੇਟਾ ਆਪਣੀ ਮਾਂ ਦੀ ਹਰਕਤਾਂ ਤੋਂ ਬਹੁਤ ਪਰੇਸ਼ਾਨ ਸੀ। ਇਸ ਕਾਰਨ ਉਹ ਨਸ਼ਾ ਦਾ ਵੀ ਆਦੀ ਹੋ ਗਿਆ ਸੀ। ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖ਼ਲ ਕਰਵਾਇਆ ਗਿਆ ਸੀ।

ਮਰਨ ਵਾਲੇ ਨਾਬਾਲਿਗ ਦੀ ਪਛਾਣ ਅਨਿਕੇਤ ਵਾਸੀ ਗਿਲਵਾਲੀ ਗੇਟ (ਅੰਮ੍ਰਿਤਸਰ) ਦੇ ਰੂਪ ਵਿੱਚ ਹੋਈ। ਪਿਤਾ ਮੁਤਾਬਕ ਉਸ ਦੇ ਦੋ ਘਰ ਹਨ। ਉਹ ਪਤਨੀ ਤੋਂ ਅਲੱਗ ਦੂਜੇ ਘਰ ਵਿੱਚ ਰਹਿੰਦਾ ਹੈ। ਉਹ ਅਚਾਨਕ ਦੇਰ ਸ਼ਾਮ ਬੇਟੇ ਨੂੰ ਮਿਲਣ ਆਇਆ ਪਰ ਉਸ ਦੇ ਪੈਰਾਂ ਥੱਲਿਓਂ ਜ਼ਮੀਨ ਖਿਸਕ ਗਈ ਜਦੋਂ ਦੇਖਿਆ ਕਿ ਬੇਟੇ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਲਾਕੇ ਵਿੱਚ ਰੌਲਾ ਪਾ ਕੇ ਲੋਕਾਂ ਨੂੰ ਇਕੱਠਾ ਕੀਤਾ। ਪਿਤਾ ਨੇ ਪੁਲਿਸ ਨੂੰ ਮੌਕੇ ਉਪਰ ਬੁਲਾਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।