Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਧਾਰਮਿਕ ਜਥੇਬੰਦੀਆਂ ਮਿਲ ਕੇ ਬਣਾਉਣ ਜਥੇਦਾਰਾਂ ਦੀ ਨਿਯੁਕਤੀ ਦਾ ਵਿਧੀ-ਵਿਧਾਨ: ਇਆਲੀ

ਮੁੱਲਾਪੁਰ, ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਸਮੁੱਚੀ ਸਿੱਖ ਕੌਮ ਨੂੰ ਲਿਖਤੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਪੰਥ ਦੀਆਂ ਸਮੁੱਚੀਆਂ ਧਾਰਮਿਕ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਥੇਦਾਰਾਂ ਦੀ ਚੋਣ ਅਤੇ ਬਰਖਾਸਤਗੀ ਲਈ ਇੱਕ ਪਾਰਦਰਸ਼ੀ ਅਤੇ ਸਖ਼ਤ ਪ੍ਰਕਿਰਿਆ ਲਈ ਵਿਧੀ ਵਿਧਾਨ ਬਣਾਉਣ ਲਈ ਅੱਗੇ ਆਉਣ ਹੈ ਤਾਂ ਜੋ ਸੰਸਥਾਵਾਂ ਨੂੰ ਕਿਸੇ ਇੱਕ ਵਿਅਕਤੀ ਤੋਂ ਖ਼ਤਰਾ ਨਾ ਹੋਵੇ। ਉਹਨਾਂ ਕਿਹਾ ਕਿ ਤਿੰਨਾਂ ਜਥੇਦਾਰਾਂ ਵੱਲੋਂ 2 ਦਸੰਬਰ ਨੂੰ ਜਾਰੀ ਕੀਤਾ ਗਿਆ ਹੁਕਮ ਅਕਾਲੀ ਦਲ ਦੀ ਬਿਹਤਰੀ ਲਈ ਸੀ।‌ ਉਸ ਸਮੇਂ ਇੱਕ ਕਮੇਟੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ, ਪਰ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਤਿੰਨਾਂ ਜਥੇਦਾਰਾਂ ਨੂੰ ਹਟਾ ਦਿੱਤਾ ਗਿਆ। ਜਿਸ ਕਾਰਨ ਦੁਨੀਆਂ ਦੇ ਹਰ ਕੋਨੇ ਵਿੱਚ ਵਸਦੇ ਸਿੱਖਾਂ ਨੂੰ ਠੇਸ ਪੁੱਜੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਸ਼ਿਪ ਨੂੰ ਸਿੱਖ ਸੰਸਥਾਵਾਂ ਦੀ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੀ ਬਜਾਏ ਏਕਤਾ ਅਤੇ ਅਧਿਆਤਮਿਕਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਅਨੁਸਾਰ ਕੰਮ ਕਰਨ ਦੀ ਅਪੀਲ ਕੀਤੀ।

ਦੱਸ ਦਈਏ ਕਿ ਅੱਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰਾਂ ਨੂੰ ਉਨ੍ਹਾਂ ਦੇ “ਪਵਿੱਤਰ ਅਹੁਦਿਆਂ” ਤੋਂ ਹਟਾਉਣ ਦੇ ਫੈਸਲੇ ਦੀ ਨਿੰਦਾ ਕੀਤੀ ਸੀ।