Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਧਾਰਮਿਕ ਸਥਾਨ ਦੇ ਦਰਸ਼ਨ ਕਰਕੇ ਵਾਪਸ ਆ ਰਹੇ 6 ਦੋਸਤਾਂ ‘ਚੋਂ ਇੱਕ ਦੀ ਨਹਿਰ ‘ਚ ਡੁੱਬਣ ਨਾਲ ਮੌਤ

ਦੇਰ ਸ਼ਾਮ ਕੰਢੀ ਕਨਾਲ ਨਹਿਰ ‘ਚ ਡੁੱਬਣ ਕਾਰਨ 17 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਪੰਜ ਹੋਰ ਸਾਥੀ ਡੁੱਬਣ ਤੋਂ ਬਚ ਗਏ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਾਲਾ ਗੜ੍ਹਦੀਵਾਲ ਵਜੋਂ ਹੋਈ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਂਚ ਅਧਿਕਾਰੀ ਏ.ਐਸ.ਆਈ ਬਲਵੰਤ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਦਰ ਵਿਖੇ ਦੇਰ ਸ਼ਾਮ ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਬਾਕੀ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸਦੇ ਸਾਥੀ ਵਿਦਿਆਰਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ। ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਸਹੋਦਾ ਕੰਢੀ ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਿਆ ਸੀ। ਮੱਥਾ ਟੇਕ ਕੇ ਵਾਪਸ ਆਉਂਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿੱਚ ਇਸ਼ਨਾਨ ਕਰਨ ਲੱਗੇ। ਮੋਹਿਤ ਭਾਟੀਆ ਨਹਾਉਂਦੇ ਸਮੇਂ ਪੈਰ ਫਿਸਲਣ ਕਾਰਨ ਡੂੰਘੇ ਪਾਣੀ ‘ਚ ਡੁੱਬ ਗਿਆ। ਜਿੱਥੇ ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ ‘ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਸਾਰੇ ਦੋਸਤਾਂ ਨੇ ਇੱਕ ਮੁੰਡੇ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ਮੰਡ ਪਧੇਰ ਵਿਖੇ ਪਹੁੰਚਾਇਆ। ਜਿੱਥੇ ਇਸ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।