Business Khas

Latest news
किसानों को फसल की बिक्री के लिए मंडियों में कोई मुश्किल पेश नहीं आने दी जाएगी पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज
You are currently viewing ਨਕੋਦਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਾਦਸੇ ਦਾ ਹੋਈ ਸ਼ਿਕਾਰ, 4 ਦੀ ਮੌਤ

ਨਕੋਦਰ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਕਾਰ ਹਾਦਸੇ ਦਾ ਹੋਈ ਸ਼ਿਕਾਰ, 4 ਦੀ ਮੌਤ

ਪੰਜਾਬ ਦੇ ਬਰਨਾਲਾ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਲੁਧਿਆਣਾ-ਬਰਨਾਲਾ ਰਾਜ ਮਾਰਗ ‘ਤੇ ਵਾਪਰਿਆ। ਮਾਰੇ ਗਏ ਚਾਰੇ ਲੋਕ ਹਰਿਆਣਾ ਦੇ ਹਿਸਾਰ ਸ਼ਹਿਰ ਦੇ ਰਹਿਣ ਵਾਲੇ ਸਨ ਅਤੇ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕਣ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਪਹੁੰਚਾਇਆ।

ਬਰਨਾਲਾ ਜ਼ਿਲ੍ਹੇ ਦੇ ਥਾਣਾ ਠੁੱਲੀਵਾਲ ਦੇ ਐਸਐਚਓ ਬਲਦੇਵ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਬਰਨਾਲਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਚਿੱਟੇ ਰੰਗ ਦੀ ਕਾਰ (ਐਚਆਰ-86-3358) ਹਾਈਵੇਅ ’ਤੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਮਾ ਵਿੱਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਦੀ ਪਛਾਣ ਵਿਕਾਸ ਸੋਨੀ, ਅੰਮ੍ਰਿਤਪਾਲ, ਸੋਨੂੰ ਅਤੇ 14 ਸਾਲਾ ਅੰਕਿਤ ਵਜੋਂ ਹੋਈ ਹੈ।ਮਾਰੇ ਗਏ ਚਾਰੇ ਹਰਿਆਣਾ ਦੇ ਹਿਸਾਰ ਸ਼ਹਿਰ ਦੇ 12 ਕੁਆਰਟਰ ਰੋਡ ਅਤੇ ਪਟੇਲ ਨਗਰ ਦੇ ਰਹਿਣ ਵਾਲੇ ਸਨ। ਮਰਨ ਵਾਲਿਆਂ ਵਿੱਚ ਵਿਕਾਸ ਸੋਨੀ ਅਤੇ ਅੰਮ੍ਰਿਤਪਾਲ ਜੀਜਾ ਸਨ ਜਦਕਿ ਬਾਕੀ ਦੋ ਉਨ੍ਹਾਂ ਦੇ ਗੁਆਂਢੀ ਸਨ। ਦੱਸਿਆ ਜਾ ਰਿਹਾ ਹੈ ਕਿ ਅੰਕਿਤ ਅਤੇ ਸੋਨੂੰ ਆਪਣੇ ਪਰਿਵਾਰ ‘ਚ ਇਕੱਲੇ ਸਨ।

ਬਲਦੇਵ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਚਾਰੇ ਲਾਸ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ‘ਚ ਰਖਵਾਇਆ। ਪੁਲਿਸ ਨੇ ਹਿਸਾਰ ਵਿੱਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਰਨਾਲਾ ਪੁੱਜਣ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਹਾਦਸੇ ‘ਚ ਜਾਨ ਗਵਾਉਣ ਵਾਲਾ ਵਿਕਾਸ ਸੋਨੀ ਹਿਸਾਰ ‘ਚ ਡੇਅਰੀ ਚਲਾਉਂਦਾ ਸੀ। ਪੰਜਾਬ ਵਿੱਚ ਜਲੰਧਰ ਜ਼ਿਲ੍ਹੇ ਦੇ ਨਕੋਦਰ ਵਿਖੇ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਦੀ ਦਰਗਾਹ ਵਿੱਚ ਉਨ੍ਹਾਂ ਦੀ ਬਹੁਤ ਆਸਥਾ ਸੀ। ਉਹ ਹਰ ਮਹੀਨੇ ਮੱਥਾ ਟੇਕਣ ਲਈ ਉੱਥੇ ਜਾਂਦਾ ਸੀ। ਦੋ ਦਿਨ ਪਹਿਲਾਂ ਵੀ ਵਿਕਾਸ ਆਪਣੇ ਦੋ ਬੱਚਿਆਂ ਅਤੇ ਪਤਨੀ ਨਾਲ ਨਕੋਦਰ ਗਿਆ