Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਗਰ ਕੀਰਤਨ ਦੀ ਰੌਣਕ, ਸੰਗਤਾਂ ਵੱਲੋਂ ਭਾਰੀ ਉਤਸ਼ਾਹ

ਨਗਰ ਕੀਰਤਨ ਦੀ ਰੌਣਕ, ਸੰਗਤਾਂ ਵੱਲੋਂ ਭਾਰੀ ਉਤਸ਼ਾਹ

ਜਲੰਧਰ, ਬਸਤੀ ਸ਼ੇਖ ਦਰਵੇਸ਼ – ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਪਾਵਣ ਦਿਵਸ ਦੀ ਖੁਸ਼ੀ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾ. ਛੇਵੀਂ), ਬਸਤੀ ਸ਼ੇਖ ਦਰਵੇਸ਼, ਜਲੰਧਰ ਵਿਖੇ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।

ਇਸ ਦੀ ਸ਼ੁਰੂਆਤ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਤਿਕਾਰ ਸਵਰੂਪ ਸਿਰੋਪਾਓ ਭੇਟ ਕਰਕੇ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਬਾਜ਼ਾਰ ਰਾਹੀਂ ਨਿਕਲ ਕੇ ਕੁੜੀਆਂ ਦੇ ਸਕੂਲ, ਗੁਲਾਬਿਆ ਮੁਹੱਲਾ, ਦੁਸ਼ਹਿਰਾ ਗਰਾਊਂਡ, ਘਾਹ ਮੰਡੀ ਚੌਂਕ, ਕੋਟ ਮਹੱਲਾ, ਪੰਜਾਬ ਪਬਲਿਕ ਸਕੂਲ ਵਾਲੀ ਗਲੀ, ਸੂਦ ਹਸਪਤਾਲ ਦੇ ਸਾਹਮਣੇ ਰਾਹੀਂ ਅੱਡਾ ਬਸਤੀ ਸ਼ੇਖ ਪਹੁੰਚਿਆ। ਅਖੀਰ ਵਿੱਚ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸੰਪੰਨ ਹੋਇਆ।

ਸਾਰੀ ਰਾਹਵੀਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪਾਵਨ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ। ਸੰਗਤਾਂ ਵੱਲੋਂ ਵੱਡੇ ਉਤਸ਼ਾਹ ਨਾਲ ਸਾਫ-ਸੁਥਰੇ ਰਸਤੇ ਬਣਾਏ ਗਏ ਅਤੇ ਥਾਂ-ਥਾਂ ਤੇ ਲੰਗਰ ਅਤੇ ਛਬੀਲਾਂ ਦੀ ਵੀ ਵਿਵਸਥਾ ਕੀਤੀ ਗਈ।

ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੇ ਕੀਤੀ। ਇਹ ਰੌਣਕਮਈ ਨਗਰ ਕੀਰਤਨ ਗੁਰਬਾਣੀ ਦੀ ਧੁਨ, ਜੈਕਾਰਿਆਂ, ਨਗਾਰਿਆਂ ਅਤੇ ਬੈਂਡ ਵਾਜਿਆਂ ਦੀਆਂ ਰਾਗਮਈ ਧੁਨਾਂ ਨਾਲ ਸਜਿਆ ਹੋਇਆ ਸੀ।

ਇਸਤਰੀ ਸਤਿਸੰਗ ਸਭਾਵਾਂ ਦੇ ਸ਼ਬਦੀ ਜੱਥੇ ਅਤੇ ਬੱਚਿਆਂ ਦੇ ਜਥਿਆਂ ਨੇ ਨਗਰ ਕੀਰਤਨ ਦੀ ਬਹੁਤ ਸ਼ੋਭਾ ਵਧਾਈ।

ਇਸ ਮੌਕੇ ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਨੇਤਾ ਸਰਦਾਰ ਮਨਜੀਤ ਸਿੰਘ ਟੀਟੂ, ਬਾਬਾ ਹਰਜੀਤ ਸਿੰਘ, ਤਰਲੋਚਨ ਸਿੰਘ ਛਾਬੜਾ, ਗੁਰਜੀਤ ਸਿੰਘ ਪੋਪਲੀ, ਰਣਜੀਤ ਸਿੰਘ ਸੰਤ, ਇੰਦਰਜੀਤ ਸਿੰਘ ਬੱਬਰ, ਸੁਖਜਿੰਦਰ ਸਿੰਘ ਅਲਗ, ਅਮਰਪ੍ਰੀਤ ਸਿੰਘ, ਗੁਰਸ਼ਰਨ ਸਿੰਘ ਛੰਨੂ, ਕਮਲਜੀਤ ਸਿੰਘ ਜੱਜ, ਪਰਵਿੰਦਰ ਸਿੰਘ ਗੱਗੂ ਅਤੇ ਹੋਰ ਵੀ ਪਤਵੰਤੇ ਹਾਜ਼ਰ ਸਨ।