Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ

ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ

ਅੱਜ ਕਪੂਰਥਲਾ ਦੇ ਪਿੰਡ ਬਿਜਲੀ ਨੰਗਲ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਇੱਕ ਭਰਵੇਂ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਦੁਆਬੇ ਦੇ ਮਸ਼ਹੂਰ ਸਮਾਜਸੇਵੀ ਨਛੱਤਰ ਸਿੰਘ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਦੁਆਬਾ ਪ੍ਰਧਾਨ ਥਾਪਿਆ ਗਿਆ।

ਇਸ ਮੌਕੇ ਸੰਬੋਧਨ ਕਰਦੇ ਯੂਨੀਅਨ ਦੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਮੌਜੂਦਾ ਸਮਾਂ ਅਤੇ ਕਿਸਾਨਾਂ ਦੇ ਲਈ ਭਾਰੀ ਹੈ। ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਮਿਲ ਕੇ ਕਿਰਸਾਨੀ ਧੰਦੇ ਨੂੰ ਵੱਡੇ ਕਾਰੋਬਾਰੀ ਘਰਾਣਿਆ ਸਪੁਰਦ ਕਰਨ ਦੀ ਪੂਰੀ ਤਿਆਰੀ ਕਰੀ ਬੈਠੇ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਜਿਸ ਤਰੀਕੇ ਨਾਲ ਪਹਿਲੇ ਕਿਸਾਨ ਅੰਦੋਲਨ ਅਤੇ ਹੁਣ ਦੂਜੇ ਕਿਸਾਨ ਅੰਦੋਲਨ ਰਾਹੀਂ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਹੈ ਉਹ ਲਾ-ਮਿਸਾਲ ਹੈ।

ਇਸ ਮੌਕੇ ਬੋਲਦੇ ਹੋਏ ਦੁਆਬਾ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਅੱਜ ਵੇਲਾ ਆ ਗਿਆ ਹੈ ਕਿ ਅਸੀਂ ਆਪਣੇ ਹੱਕਾਂ ਨੂੰ ਲੈ ਕੇ ਜਾਗੀਏ ਅਤੇ ਫੁਕਰਾ ਪ੍ਰਸਤੀ ਛੱਡ ਕੇ ਗੰਭੀਰ ਹੋ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਸੰਭਾਲੀਏ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਨ ਲਿਖਣ ਤੇ ਆਪਣੇ ਦਿਮਾਗੀ ਮਿਆਰ ਨੂੰ ਵਧਾਉਣ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਗੁਰੇਜ ਕਰਨ। ਵਰਨਾ ਉਹਨਾਂ ਦੀ ਹੋਂਦ ਖਤਮ ਹੋ ਜਾਵੇਗੀ।

ਉਹਨਾਂ ਕਿਹਾ ਕਿ ਅਸੀਂ ਉਹਨਾਂ ਮਹਾਨ ਗੁਰੂਆਂ ਅਤੇ ਸ਼ਹੀਦਾਂ ਸਿੰਘਾਂ ਦੀ ਬੰਸ ਹਾਂ ਜਿਨਾਂ ਨੇ ਆਪਣਾ ਬੰਦ ਬੰਦ ਕਟਾ ਕੇ ਵੀ ਆਪਣੀ ਅਣਖ ਨੂੰ ਜਿੰਦਾ ਰੱਖਿਆ, ਪਰ ਅੱਜ ਸੋਸ਼ਲ ਮੀਡੀਏ ‘ਤੇ ਝੱਲ ਖਲੇਰ ਕੇ ਅਤੇ ਚਿੱਟੇ ਵਰਗੇ ਨਸ਼ੇ ਵਿੱਚ ਪੈ ਕੇ ਪੰਜਾਬੀਅਤ ਗਰਕ ਦੀ ਜਾ ਰਹੀ ਹੈ। ਉਹਨਾਂ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਅਪੀਲ ਕੀਤੀ ਕਿ ਉਹ ਕਿਰਸਾਨਾਂ ਨੂੰ ਉਹਨਾਂ ਦੇ ਹੱਕ ਦੇਣ, ਐਮਐਸਪੀ ਲਾਗੂ ਕਰਨ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਮਾਫ ਕਰਨ ਤਾਂ ਜੋ ਪੰਜਾਬ, ਹਰਿਆਣਾ ਤੇ ਯੂਪੀ ਸਮੇਤ ਦੇਸ਼ ਭਰ ਦੇ ਕਿਸਾਨ ਸੁੱਖ ਦਾ ਸਾਹ ਆ ਸਕਣ।

ਇਸ ਮੌਕੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਕਿਰਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜ ਮਿੰਟ ਸਤਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੈਰੀ ਬਹਿਲ , ਮਿੰਟਾ ਜੀ ਚਹਾਰ ਬਾਗ਼, ਅਜੀਤ ਸਿੰਘ ਬੁਲੰਦ, ਅਮਨਦੀਪ ਸਿੰਘ ਮਿੰਟੂ, ਤਜਿੰਦਰ ਸਿੰਘ ਮੱਲੀ, ਸੁਖਪ੍ਰੀਤ ਸੈਣੀ, ਮੰਨੀ ਸਮੇਤ ਹੋਰ ਅਨੇਕਾਂ ਲੋਕ ਮੌਜ਼ੂਦ ਰਹੇ।