Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਆਪਣੇ ਵਾਲ ਕੀਤੇ ਦਾਨ

ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਤੋਂ ਪੀੜਤ ਹੋਣ ਤੋਂ ਬਾਅਦ ਸੁਰਖੀਆਂ ‘ਚ ਬਣੀ ਹੋਈ ਸੀ। ਹਾਲ ਹੀ ਵਿੱਚ ਉਨ੍ਹਾਂ ਆਪਣੇ ਲੰਬੇ ਵਾਲ ਕੱਟੇ ਅਤੇ ਦਾਨ ਕਰ ਦਿੱਤੇ।

ਇਨ੍ਹਾਂ ਹੀ ਨਹੀਂ ਡਾ. ਨਵਜੋਤ ਕੌਰ ਵੱਲੋਂ ਆਪਣਾ ਬੁਆਏ ਕੱਟ ਲੁੱਕ ਸੋਸ਼ਲ ਮੀਡਿਆ ‘ਤੇ ਸਾਂਝਾ ਕੀਤਾ ਗਿਆ ਅਤੇ ਲੋਕਾਂ ਨੂੰ ਆਪਣੇ ਵਾਲ ਦਾਨ ਕਰਨ ਲਈ ਵੀ ਅਪੀਲ ਕੀਤੀ ਗਈ। ਇਸ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਇੱਕ ਕਦਮ ਨਾਮ ਲੋੜਵੰਦ ਕੈਂਸਰ ਮਰੀਜ਼ਾਂ ਨੂੰ ਇੱਕ ਸਸਤੀ ਵਿੱਗ ਮਿਲ ਸਕਦੀ ਹੈ।

ਉਨ੍ਹਾਂ ਟਵੀਟ ‘ਚ ਲਿਖਿਆ “ਚੀਜ਼ਾਂ ਨੂੰ ਨਾਲੀ ਵਿੱਚ ਸੁੱਟਣਾ ਦੂਜਿਆਂ ਲਈ ਬਹੁਤ ਮਾਅਨੇ ਰੱਖ ਸਕਦਾ ਹੈ। ਬਸ ਆਪਣੇ ਲਈ ਕੁਦਰਤੀ ਵਾਲਾਂ ਦੇ ਵਿੱਗ ਦੀ ਕੀਮਤ ਬਾਰੇ ਪੁੱਛਗਿੱਛ ਕੀਤੀ ਜਿਸਦੀ ਮੈਨੂੰ ਦੂਜੀ ਕੀਮੋਥੈਰੇਪੀ ਤੋਂ ਬਾਅਦ ਲੋੜ ਪਵੇਗੀ; ਲਗਭਗ 50,000 ਤੋਂ 70,000 ਰੁਪਏ। ਇਸ ਲਈ ਮੈਂ ਕੈਂਸਰ ਦੇ ਮਰੀਜ਼ ਲਈ ਆਪਣੇ ਵਾਲ ਦਾਨ ਕਰਨ ਦਾ ਫੈਸਲਾ ਕੀਤਾ ਕਿਉਂਕਿ ਵਧੇਰੇ ਦਾਨ ਦਾ ਮਤਲਬ ਸਸਤਾ ਵਿੱਗ ਹੁੰਦਾ ਹੈ।”ਦੱਸ ਦਈਏ ਕਿ ਡਾ. ਨਵਜੋਤ ਕੌਰ ਵੱਲੋਂ ਪਿੱਛਲੇ ਮਹੀਨੇ ਹੀ ਕੈਂਸਰ ਦਾ ਅਪਰੇਸ਼ਨ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਦਾ ਕੈਂਸਰ ਦੂਜੀ ਸਟੇਜ ਵਿੱਚ ਸੀ। ਉਨ੍ਹਾਂ ਆਪਣੇ ਅਪਰੇਸ਼ਨ ਤੋਂ ਪਹਿਲਾਂ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਪੋਸਟ ਵੀ ਸਾਂਝੀ ਕੀਤੀ ਸੀ।ਦੱਸਣਯੋਗ ਹੈ ਕਿ ਡਾ. ਨਵਜੋਤ ਕੌਰ ਨੂੰ ਹੁਣ ਕੀਮੋਥੈਰੇਪੀ ਕਰਵਾਉਣੀ ਪਈ ਹੈ ਅਤੇ ਦੂਜੀ ਕੀਮੋਥੈਰੇਪੀ ਵਿੱਚ ਉਨ੍ਹਾਂ ਦੇ ਵਾਲ ਝੜਨੇ ਸ਼ੁਰੂ ਹੋ ਜਾਣਗੇ। ਇਸੇ ਲਈ ਉਨ੍ਹਾਂ ਨੂੰ ਵਿੱਗ ਦੀ ਲੋੜ ਪਵੇਗੀ।

ਜ਼ਿਕਰਯੋਗ ਹੈ ਕਿ ਡਾ. ਨਵਜੋਤ ਕੌਰ ਦੇ ਪਤੀ ਨਵਜੋਤ ਸਿੰਘ ਸਿੱਧੂ ਹਾਲ ਹੀ ਵਿੱਚ ਪਟਿਆਲਾ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਆਉਂਦੇ ਹੀ ਉਨ੍ਹਾਂ ਆਪਣੀ ਬੁਲੰਦ ਆਵਾਜ਼ ‘ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਸਨ।