Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਠਾਨਕੋਟ ਵਿੱਚ ਲਗਾਤਾਰ ਮੀਂਹ ਕਾਰਣ ਹਸਪਤਾਲ ਵਿੱਚ ਭਰਿਆ ਪਾਣੀ

ਪਠਾਨਕੋਟ ਵਿੱਚ ਲਗਾਤਾਰ ਮੀਂਹ ਕਾਰਣ ਹਸਪਤਾਲ ਵਿੱਚ ਭਰਿਆ ਪਾਣੀ

ਕੱਲ ਦੁਪਹਿਰ 1:30 ਤੋਂ 4:30 ਵਜੇ ਤੱਕ ਪਏ ਭਾਰੀ ਮੀਂਹ ਕਾਰਨ ਪਠਾਨਕੋਟ ਦੀਆਂ ਸੜਕਾਂ ਅਤੇ ਸਿਵਲ ਹਸਪਤਾਲ ਵਿੱਚ ਪਾਣੀ ਭਰ ਗਿਆ। ਮੀਂਹ ਦਾ ਪਾਣੀ ਸਿਵਲ ਹਸਪਤਾਲ ਦੇ ਵਾਰਡਾਂ ਵਿੱਚ ਦਾਖਲ ਹੋ ਗਿਆ। ਇਸ ਕਾਰਨ ਹਸਪਤਾਲ ਪ੍ਰਸ਼ਾਸਨ ਨੂੰ ਮਰੀਜ਼ਾਂ ਨੂੰ ਪਹਿਲੀ ਮੰਜ਼ਿਲ ’ਤੇ ਸ਼ਿਫਟ ਕਰਨਾ ਪਿਆ।ਹਸਪਤਾਲ ਵਿੱਚ ਮਰੀਜ਼ਾਂ ਲਈ ਰੱਖੀਆਂ ਦਵਾਈਆਂ ਵੀ ਪਾਣੀ ਵਿੱਚ ਤੈਰਦੀਆਂ ਦੇਖੀਆਂ ਗਈਆਂ। ਹਾਲਾਂਕਿ ਸਥਿਤੀ ਕਾਬੂ ਹੇਠ ਹੈ ਅਤੇ ਹਸਪਤਾਲ ਵਿੱਚ ਸੈਨੀਟਾਈਜ਼ੇਸ਼ਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸੜਕਾਂ ‘ਤੇ ਪਾਣੀ ਆ ਜਾਣ ਕਾਰਨ ਲੋਕਾਂ ਅਤੇ ਦੁਕਾਨਦਾਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਦਾ ਸਾਮਾਨ ਖ਼ਰਾਬ ਹੋ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਹ ਲਾਪ੍ਰਵਾਹੀ ਨਗਰ ਨਿਗਮ ਪ੍ਰਸ਼ਾਸਨ ਦੀ ਹੈ। ਜੇਕਰ ਸਮੇਂ ਸਿਰ ਪਾਣੀ ਦੀ ਨਿਕਾਸੀ ਦਾ ਹੱਲ ਕੱਢ ਲਿਆ ਜਾਂਦਾ ਤਾਂ ਅੱਜ ਸ਼ਹਿਰ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਨਾ ਹੁੰਦੀ।ਦੂਜੇ ਪਾਸੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਕਿਲਚੇ ਦੇ ਖੇਤਾਂ ਵਿੱਚ ਹੜ੍ਹ ਦਾ ਪਾਣੀ ਭਰ ਗਿਆ। ਇੱਥੇ ਇੱਕ 28 ਸਾਲਾ ਨੌਜਵਾਨ ਦੀ ਤਿਲਕ ਕੇ 12 ਫੁੱਟ ਡੂੰਘੇ ਪਾਣੀ ਵਿੱਚ ਡਿੱਗ ਕੇ ਮੌਤ ਹੋ ਗਈ। ਹੜ੍ਹ ਦੇ ਪਾਣੀ ਨੇ ਕਾਫੀ ਤਬਾਹੀ ਮਚਾਈ ਹੈ। ਖੇਤਾਂ ਵਿੱਚ ਪਾਣੀ ਭਰ ਗਿਆ ਹੈ।