Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਪਤੀ ਦੀ ਮੌਤ ਦੀ ਖਬਰ ਸੁਣਦੇ ਹੀ ਪਤਨੀ ਨੇ ਵੀ ਪ੍ਰਾਣ ਤਿਆਗੇ, ਅੱਧੇ ਘੰਟੇ ‘ਚ ਹੋਈ ਦੋਵਾਂ ਦੀ ਮੌਤ

ਨਵਸਾਰੀ ਸ਼ਹਿਰ (ਗੁਜਰਾਤ) ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਪਤੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਤਨੀ ਨੇ ਪ੍ਰਾਣ ਤਿਆਗ ਦਿੱਤੇ। ਪਤੀ ਦੀ ਮੌਤ ਤੋਂ ਅੱਧੇ ਘੰਟੇ ਬਾਅਦ ਹੀ ਪਤਨੀ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪਤੀ ਦੇ ਵਿਛੋੜੇ ਦੇ ਸਦਮੇ ਕਾਰਨ ਪਤਨੀ ਦੀ ਵੀ ਮੌਤ ਹੋ ਗਈ। ਇਸ ਘਟਨਾ ਨਾਲ ਪੂਰੇ ਇਲਾਕੇ ‘ਚ ਮਾਤਮ ਛਾ ਗਿਆ ਹੈ। ਘਟਨਾ ਨਵਸਾਰੀ ਦੇ ਖੇਰਗਾਮ ਦੇ ਤੋਰਾਵਨਵੇਰਾ ਪਿੰਡ ਦੀ ਹੈ। ਇੱਥੇ ਇਕ ਹਾਦਸੇ ਵਿਚ ਅਰੁਣ ਗਾਵਿਤ ਨਾਮ ਦੇ 38 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਖ਼ਬਰ ਸੁਣਦਿਆਂ ਹੀ ਅਰੁਣ ਦੀ ਪਤਨੀ ਭਾਵਨਾ ਗਾਵਿਤ ਬੇਹੋਸ਼ ਹੋ ਗਈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਪਤਨੀ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਪਤੀ ਦੀ ਮੌਤ ਦੇ ਅੱਧੇ ਘੰਟੇ ਵਿੱਚ ਹੀ ਪਤਨੀ ਦੀ ਵੀ ਮੌਤ ਹੋ ਗਈ। ਜੋੜੇ ਦੇ ਦੋ ਬੱਚੇ ਹਨ। ਪਤੀ-ਪਤਨੀ ਦੀ ਮੌਤ ਪਿੱਛੋਂ ਦੋ ਬੱਚਿਆਂ ਦੇ ਸਿਰ ਉਤੋਂ ਮਾਪਿਆਂ ਦਾ ਹੱਥ ਉਠ ਗਿਆ। ਮ੍ਰਿਤਕ ਭਾਵਨਾ ਗਾਵਿਤ ਖੇਰਗਾਮ ਦੀ ਸਾਬਕਾ ਸਰਪੰਚ ਵੀ ਸੀ।