Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪਲੇਸਮੈਂਟ ਕੈਂਪ ‘ਚ 21 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, (ਸੰਜੇ ਸ਼ਰਮਾ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਲਗਾਏ ਗਏ ਪਲੇਸਮੈਂਟ ਕੈਂਪ ਵਿੱਚ 21 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ, ਪੇਟੀਐਮ ਅਤੇ ਐਸ.ਬੀ.ਆਈ. ਕ੍ਰੈਡਿਟ ਕਾਰਡ ਲਿਮਟਿਡ ਵੱਲੋਂ ਸ਼ਿਰਕਤ ਕੀਤੀ ਗਈ ਅਤੇ 37 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 21 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਕਰਵਾਉਣ ਲਈ ਅਨੇਕਾਂ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕਰ ਸਕਦੇ ਹਨ ਅਤੇ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।