Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪਾਣੀਪਤ ‘ਚ ਖਾਣਾ ਬਣਾਉਂਦੇ ਸਮੇਂ ਸਿਲੰਡਰ ਫੱਟਿਆ, ਪਰਿਵਾਰ ਦੇ 6 ਜੀਆਂ ਦੀ ਮੌਤ

ਹਰਿਆਣਾ ਦੇ ਪਾਣੀਪਤ ਦੇ ਤਹਿਸੀਲ ਕੈਂਪ ਇਲਾਕੇ ‘ਚ ਬੁੱਧਵਾਰ ਸਵੇਰੇ ਇਕ ਘਰ ‘ਚ ਗੈਸ ਸਿਲੰਡਰ ਫੱਟਣ ਕਾਰਨ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਵੇਰੇ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਗੈਸ ਸਿਲੰਡਰ ‘ਚ ਅੱਗ ਲੱਗਣ ਕਾਰਨ ਧਮਾਕਾ ਹੋਇਆ। ਸਭ ਕੁਝ ਇੰਨੀ ਜਲਦੀ ਹੋ ਗਿਆ ਕਿ ਘਰ ਦੇ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਸਾਰੇ ਮ੍ਰਿਤਕ ਕਿਰਾਏ ‘ਤੇ ਰਹਿੰਦੇ ਸਨ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ ਅਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਸਿਲੰਡਰ ਨੂੰ ਅੱਗ ਕਿਵੇਂ ਲੱਗੀ। ਪੁਲਸ ਪੂਰੇ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ। ਪੁਲਿਸ ਮੁਤਾਬਕ ਸਭ ਕੁਝ ਅਚਾਨਕ ਵਾਪਰਿਆ ਜਿਸ ਕਾਰਨ ਪਰਿਵਾਰਕ ਮੈਂਬਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲਿਆ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।