Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਪਿਉ ਨੇ ਔਰਤ ਨਾਲ ਕੀਤਾ ਬਲਾਤਕਾਰ, ਪੁੱਤਰ ਪੀੜਤਾ ਦੀ ਧੀ ਨੂੰ ਲੈਕੇ ਹੋਇਆ ਫਰਾਰ

ਰਾਜਸਥਾਨ ਦੀ ਜੋਧਪੁਰ ਡਿਵੀਜ਼ਨ ਦੇ ਜਲੌਰ ਜ਼ਿਲ੍ਹੇ ਵਿੱਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਦੋ ਮੁਲਜ਼ਮਾਂ ਖ਼ਿਲਾਫ਼ ਦੋ ਵੱਖ-ਵੱਖ ਕੇਸ ਦਰਜ ਕਰਵਾਏ ਹਨ। ਦੋਵੇਂ ਦੋਸ਼ੀ ਪਿਓ-ਪੁੱਤ ਹਨ। ਔਰਤ ਦਾ ਦੋਸ਼ ਹੈ ਕਿ ਦੋਸ਼ੀ ਪਿਤਾ ਨੇ ਆਪਣੇ ਸਾਥੀ ਨਾਲ ਮਿਲ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਸ ਦੋਸ਼ੀ ਦੇ ਲੜਕੇ ਨੇ ਉਸ ਦੀ ਨਾਬਾਲਗ ਬੇਟੀ ਨੂੰ ਅਗਵਾ (ਕਿਡਨੈਪ) ਕਰ ਲਿਆ। ਇਹ ਮਾਮਲੇ ਜੌਲਾਰ ਥਾਣਾ ਅਤੇ ਸਨਚੌਰ ਥਾਣੇ ਵਿੱਚ ਦਰਜ ਕੀਤੇ ਗਏ ਹਨ। ਪੁਲਸ ਨੇ ਬਲਾਤਕਾਰ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਹੈ। ਦੂਜੇ ਪਾਸੇ ਮੁਲਜ਼ਮ ਪੁੱਤਰ ਅਤੇ ਪੀੜਤ ਲੜਕੀ ਬਾਰੇ ਪੁਲੀਸ ਦਾ ਕਹਿਣਾ ਹੈ ਕਿ ਫਰਾਰ ਜੋੜੇ ਨੇ ਹਾਈ ਕੋਰਟ ਵਿੱਚ ਪੇਸ਼ ਹੋ ਕੇ ਪਰਿਵਾਰਕ ਮੈਂਬਰਾਂ ਤੋਂ ਇਕੱਠੇ ਰਹਿਣ ਦੀ ਇਜਾਜ਼ਤ ਅਤੇ ਸੁਰੱਖਿਆ ਦੀ ਮੰਗ ਕੀਤੀ ਸੀ।ਪੀੜਤਾ ਨੇ ਜਲੌਰ ਥਾਣੇ ‘ਚ ਮਾਮਲਾ ਦਰਜ ਕਰਵਾਇਆ ਹੈ। ਉਸ ਵਿੱਚ ਪੀੜਤ ਨੇ ਬਾਵਰਲਾ ਵਾਸੀ ਰਾਜੂ ਰਾਮ ਨੂੰ ਮੁਲਜ਼ਮ ਬਣਾਇਆ ਹੈ। ਪੀੜਤਾ ਦਾ ਦੋਸ਼ ਹੈ ਕਿ ਉਸ ਦੀ ਗਾਂ ਬਿਮਾਰ ਸੀ। ਉਸ ਨੇ ਇਹ ਗੱਲ ਆਪਣੇ ਜਾਣਕਾਰ ਰਾਜੂ ਰਾਮ ਨੂੰ ਦੱਸੀ। 30 ਜਨਵਰੀ ਨੂੰ ਰਾਜੂ ਰਾਮ ਨੇ ਕਿਹਾ ਕਿ ਤੁਸੀਂ ਜਲੌਰ ਆਓ। ਮੈਂ ਤੁਹਾਨੂੰ ਇੱਥੋਂ ਦਵਾਈ ਦਿਵਾ ਦਿਆਂਗਾ। ਉਸ ਦੇ ਕਹਿਣ ‘ਤੇ ਪੀੜਤਾ ਜਲੌਰ ਗਈ ਸੀ। ਮੁਲਜ਼ਮ ਰਾਜੂ ਰਾਮ ਦੇ ਨਾਲ ਦਾਵਲ ਵਾਸੀ ਭਜਨਲਾਲ ਵੀ ਉੱਥੇ ਮੌਜੂਦ ਸੀ।