Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਿੰਡ ਬਖੋਰਾ ਕਲਾਂ ਵਿੱਚ ਕਰਜ਼ੇ ਤੋਂ ਦੁਖੀ ਪਤੀ-ਪਤਨੀ ਨੇ ਖ਼ੁਦਕੁਸ਼ੀ

ਲਹਿਰਾਗਾਗਾ, ਅੱਜ ਹਲਕਾ ਲਹਿਰਾਗਾਗਾ ਦੇ ਪਿੰਡ ਬਖੋਰਾ ਕਲਾਂ ਵਿੱਚ ਕਰਜ਼ੇ ਤੋਂ ਦੁਖੀ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਭਰਾ ਸੁਖਦਰਸ਼ਨ ਸਿੰਘ ਪੁੱਤਰ ਕਰਮ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਵੱਡਾ ਭਰਾ ਕਾਲਾ ਸਿੰਘ ਉਰਫ ਰਘਵੀਰ ਸਿੰਘ ਆਪਣੀ ਪਤਨੀ ਸੰਦੀਪ ਕੌਰ ਅਤੇ ਦੋ ਬੱਚਿਆਂ 8 ਸਾਲਾ ਗੁਰਪ੍ਰੀਤ ਸਿੰਘ ਅਤੇ 5 ਸਾਲਾ ਰੋਮਾ ਕੌਰ ਅਤੇ ਮਾਤਾ ਨਾਲ ਪਿੰਡ ਬਖੋਰਾ ਕਲਾਂ ਵਿਖੇ ਰਹਿ ਰਿਹਾ ਸੀ। ਉਸ ਵੱਲੋਂ ਕਰਜ਼ਾ ਚੁੱਕ ਕੇ ਮਕਾਨ ਲਿਆ ਗਿਆ, ਮਿਹਨਤ-ਮਜ਼ਦੂਰੀ ਕਰਨ ਦੇ ਬਾਵਜੂਦ ਉਹ ਕਰਜ਼ਾ ਨਹੀਂ ਉਤਾਰ ਸਕਿਆ। ਇਸ ਕਾਰਨ ਪਤੀ ਪਤਨੀ ਪ੍ਰੇਸ਼ਾਨ ਰਹਿਣ ਲੱਗੇ। ਉਹ ਜਦੋਂ ਆਪਣੇ ਪਰਿਵਾਰ ਤੇ ਮਾਤਾ ਨਾਲ ਪਿੰਡ ਲਹਿਲ ਖੁਰਦ ਵਿਖੇ ਵਿਆਹ ਗਏ ਸਨ ਤਾਂ ਰਾਤ ਸਮੇਂ ਉਸ ਦੇ ਭਰਾ ਅਤੇ ਭਰਜਾਈ ਨੇ ਡੰਗਰਾਂ ਵਾਲੇ ਬਰਾਂਡੇ ਵਿੱਚ ਛੱਤ ਦੇ ਗਾਡਰ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਅਤੇ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ। ਦੂਜੇ ਪਾਸੇ ਪਿੰਡ ਦੇ ਸਰਪੰਚ ਅਤੇ ਹੋਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਤੇ ਬੱਚਿਆਂ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ।